For the best experience, open
https://m.punjabitribuneonline.com
on your mobile browser.
Advertisement

ਇਰਾਨ ਨੇ ਹਿਜਾਬ ਸਬੰਧੀ ਪਾਸ ਕੀਤਾ ਸਖ਼ਤ ਕਾਨੂੰਨ

12:10 PM Sep 21, 2023 IST
ਇਰਾਨ ਨੇ ਹਿਜਾਬ ਸਬੰਧੀ ਪਾਸ ਕੀਤਾ ਸਖ਼ਤ ਕਾਨੂੰਨ
Advertisement

ਦੁਬਈ, 21 ਸਤੰਬਰ
ਇਰਾਨ ਦੀ ਸੰਸਦ ਨੇ ਬਿੱਲ ਪਾਸ ਕੀਤਾ ਹੈ, ਜਿਸ ਵਿਚ ਜਨਤਕ ਥਾਵਾਂ 'ਤੇ ਹਿਜਾਬ ਪਹਿਨਣ ਤੋਂ ਇਨਕਾਰ ਕਰਨ ਵਾਲੀਆਂ ਔਰਤਾਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ 'ਤੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਇਰਾਨ ਨੇ ਇਹ ਕਦਮ 22 ਸਾਲਾ ਮਾਹਸਾ ਅਮੀਨੀ ਦੀ ਮੌਤ ਦੇ ਸਾਲ ਪੂਰਾ ਹੋਣ ਦੇ ਤੁਰੰਤ ਬਾਅਦ ਚੁੱਕਿਆ ਹੈ। ਮਾਹਸਾ ਅਮੀਨੀ ਨੂੰ 'ਨੈਤਿਕਤਾ ਪੁਲੀਸ' ਨੇ ਇਸਲਾਮਿਕ ਪਹਿਰਾਵੇ ਦੀਆਂ ਪਰੰਪਰਾਵਾਂ ਦਾ ਪਾਲਣ ਨਾ ਕਰਨ ਕਾਰਨ ਹਿਰਾਸਤ ਵਿਚ ਲਿਆ ਸੀ। ਅਮੀਨੀ ਦੀ ਬਾਅਦ ਵਿੱਚ ਪੁਲੀਸ ਹਿਰਾਸਤ ਵਿੱਚ ਮੌਤ ਹੋ ਗਈ। ਹਿਜਾਬ ਸਬੰਧੀ ਪਾਸ ਇਸ ਬਿੱਲ ਵਿੱਚ ਹਿਜਾਬ ਨਾ ਪਹਿਨਣ 'ਤੇ ਔਰਤਾਂ 'ਤੇ ਭਾਰੀ ਜੁਰਮਾਨਾ ਲਗਾਉਣ ਤੋਂ ਇਲਾਵਾ ਉਨ੍ਹਾਂ ਕਾਰੋਬਾਰੀਆਂ ਨੂੰ ਸਜ਼ਾ ਦੇਣ ਦਾ ਵੀ ਪ੍ਰਬੰਧ ਹੈ, ਜੋ ਹਿਜਾਬ ਨਾ ਪਹਿਨਣ ਵਾਲੀਆਂ ਔਰਤਾਂ ਨੂੰ ਸਾਮਾਨ ਵੇਚਦੇ ਹਨ ਜਾਂ ਹੋਰ ਤਰ੍ਹਾਂ ਦੀਆਂ ਸੇਵਾਵਾਂ ਦਿੰਦੇ ਹਨ। ਇਸ ਕਾਨੂੰਨ ਖ਼ਿਲਾਫ਼ ਲਾਮਬੰਦ ਹੋਣ ਵਾਲਿਆਂ ਲਈ ਸਜ਼ਾ ਦੀ ਵਿਵਸਥਾ ਹੈ। ਇਨ੍ਹਾਂ ਅਪਰਾਧਾਂ ਲਈ ਦੋਸ਼ੀਆਂ ਲਈ ਦਸ ਸਾਲ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ। ਇਰਾਨ ਦੀ 290 ਮੈਂਬਰੀ ਸੰਸਦ ਵਿੱਚ 152 ਸੰਸਦ ਮੈਂਬਰ ਇਸ ਦੇ ਹੱਕ ਵਿੱਚ ਸਨ। ਇਸ ਬਿੱਲ ਨੂੰ ਹੁਣ ਅੰਤਿਮ ਪ੍ਰਵਾਨਗੀ ਲਈ ‘ਗਾਰਡੀਅਨ ਕੌਂਸਲ’ ਕੋਲ ਭੇਜਿਆ ਜਾਵੇਗਾ। ਇਹ ਮੌਲਵੀਆਂ ਦੀ ਸੰਸਥਾ ਹੈ, ਜੋ ਸੰਵਿਧਾਨਕ ਨਿਗਰਾਨੀ ਕਰਦੀ ਹੈ।

Advertisement

Advertisement
Author Image

Advertisement
Advertisement
×