ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਧਰੀ ਕਲਾਂ ਨੂੰ ਜਾਰੀ ਗਰਾਂਟਾਂ ’ਚ ਬੇਨਿਯਮੀਆਂ

09:06 AM Jun 09, 2024 IST

ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਲਾਕੇ ਦੇ ਪਿੰਡ ਪੱਧਰੀ ਕਲਾਂ ਦੀ ਪੰਚਾਇਤ ਨੂੰ ਵਿਕਾਸ ਦੇ ਕੰਮਾਂ ਲਈ ਪਹਿਲੀ ਸਰਕਾਰ ਵਲੋਂ ਜਾਰੀ ਲੱਖਾਂ ਰੁਪਏ ਦੀਆਂ ਗਰਾਂਟਾਂ ਦੀ ਕੀਤੀ ਗਈ ਜਾਂਚ ਵਿੱਚ ਵੱਡੀ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ| ਜਾਣਕਾਰੀ ਅਨੁਸਾਰ ਪਿੰਡ ਦੇ ਵਿਕਾਸ ਲਈ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀਡੀਪੀਓ) ਵੱਲੋਂ 74,07,906 ਲੱਖ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਸਨ| ਜਾਂਚ ਵਿੱਚ ਪਾਇਆ ਗਿਆ ਕਿ ਇਸ ’ਚੋਂ 57,46,360 ਰੁਪਏ ਦਾ ਗਬਨ ਕੀਤਾ ਗਿਆ ਹੈ| ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਹਰਜਿੰਦਰ ਸਿੰਘ ਸੰਧੂ ਨੇ ਕੀਤੀ ਪੜਤਾਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਾਂਚ ਦਾ ਇਹ ਕੰਮ ਬੀਤੇ ਸਮੇਂ ਤੋਂ ਲਟਕਦਾ ਆ ਰਿਹਾ ਸੀ, ਜਿਸ ਨੂੰ ਪੂਰਾ ਕਰ ਲਿਆ ਗਿਆ ਹੈ| ਇਸ ਸਬੰਧੀ ਝਬਾਲ ਪੁਲੀਸ ਨੇ ਪਿੰਡ ਦੀ ਸਰਪੰਚ ਰਛਪਾਲ ਕੌਰ ਅਤੇ ਪੰਚਾਇਤ ਦੇ ਸੈਕਟਰੀ ਮਨਜਿੰਦਰ ਸਿੰਘ ਖਿਲਾਫ਼ ਦਫ਼ਾ 409, 120-ਬੀ ਅਧੀਨ ਇਕ ਕੇਸ ਦਰਜ ਕੀਤਾ ਹੈ| ਪੁਲੀਸ ਨੇ ਦੱਸਿਆ ਕਿ ਮੁਲਜ਼ਮ ਫਰਾਰ ਹਨ|

Advertisement

Advertisement