ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਏਆਈਜੀ ਵੱਲੋਂ ਆਈਆਰਐੱਸ ਜਵਾਈ ਦੀ ਹੱਤਿਆ

07:07 AM Aug 04, 2024 IST
ਮਲਵਿੰਦਰ ਸਿੰਘ ਸਿੱਧੂ (ਵਿਚਕਾਰ) ਨੂੰ ਗਿ੍ਰਫ਼ਤਾਰ ਕਰਕੇ ਲਿਜਾਂਦੀ ਹੋਈ ਪੁਲੀਸ। -ਫੋਟੋ:ਵਿੱਕੀ ਘਾਰੂ

ਆਤਿਸ਼ ਗੁਪਤਾ
ਚੰਡੀਗੜ੍ਹ, 3 ਅਗਸਤ
ਇੱਥੋਂ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਪੰਜਾਬ ਦੇ ਸਾਬਕਾ ਏਆਈਜੀ ਮਲਵਿੰਦਰ ਸਿੰਘ ਸਿੱਧੂ ਨੇ ਆਪਣੇ ਜਵਾਈ, ਆਈਆਰਐੱਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ (37) ਵਜੋਂ ਹੋਈ, ਜੋ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਿੱਲੀ ਵਿੱਚ ਤਾਇਨਾਤ ਸੀ। ਇਸ ਸਬੰਧੀ ਥਾਣਾ ਸੈਕਟਰ-36 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਾਬਕਾ ਪੁਲੀਸ ਅਧਿਕਾਰੀ ਨੂੰ ਕਾਬੂ ਕਰ ਲਿਆ ਹੈ। ਪੁਲੀਸ ਨੇ ਉਕਤ ਮਾਮਲੇ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਆਈਆਰਐੱਸ ਅਧਿਕਾਰੀ ਹਰਪ੍ਰੀਤ ਸਿੰਘ ਦਾ ਵਿਆਹ ਡਾ. ਅਮਿਤੋਜ ਕੌਰ ਨਾਲ ਸਾਲ 2020 ਵਿੱਚ ਹੋਇਆ ਸੀ ਤੇ ਦੋਵਾਂ ਵਿਚਕਾਰ ਪਿਛਲੇ ਸਾਲ ਤੋਂ ਤਲਾਕ ਦਾ ਕੇਸ ਚੱਲ ਰਿਹਾ ਸੀ। ਇਸ ਮਗਰੋਂ ਇਹ ਕੇਸ ਮੀਡਿਏਸ਼ਨ ਸੈਂਟਰ ਵਿੱਚ ਭੇਜ ਦਿੱਤਾ ਗਿਆ। ਅੱਜ ਚੰਡੀਗੜ੍ਹ ਦੇ ਸੈਕਟਰ-43 ਵਿਚਲੇ ਅਦਾਲਤੀ ਕੰਪਲੈਕਸ ਵਿੱਚ ਸਥਿਤ ਮੀਡਿਏਸ਼ਨ ਸੈਂਟਰ ਵਿੱਚ ਦੋਵਾਂ ਧਿਰਾਂ ਵਿਚਾਲੇ ਚੌਥੀ ਮੁਲਾਕਾਤ ਸੀ। ਇਸ ਦੌਰਾਨ ਹਰਪ੍ਰੀਤ ਸਿੰਘ ਆਪਣੇ ਮਾਂ-ਪਿਓ ਨਾਲ ਆਇਆ ਹੋਇਆ ਸੀ। ਦੂਜੀ ਧਿਰ ਵੱਲੋਂ ਸਾਬਕਾ ਪੁਲੀਸ ਅਧਿਕਾਰੀ ਮਲਵਿੰਦਰ ਸਿੰਘ ਸਿੱਧੂ ਆਏ ਹੋਏ ਸਨ। ਅੱਜ ਦੁਪਹਿਰੇ ਅਚਾਨਕ ਦੋਵਾਂ ਧਿਰਾਂ ਵਿੱਚ ਕੋਈ ਤਕਰਾਰ ਹੋ ਗਈ ਤਾਂ ਮਲਵਿੰਦਰ ਸਿੰਘ ਸਿੱਧੂ ਨੇ ਹਰਪ੍ਰੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਸੈਕਟਰ-36 ਦੀ ਪੁਲੀਸ ਨੇ ਉਕਤ ਮਾਮਲੇ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਪੰਜਾਬ ਪੁਲੀਸ ਦੇ ਸਾਬਕਾ ਏਆਈਜੀ ਮਲਵਿੰਦਰ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਘਟਨਾ ਵਾਲੀ ਥਾਂ ’ਤੇ ਸੀਸੀਟੀਵੀ ਕੈਮਰੇ ਨਹੀਂ ਲੱਗੇ ਹੋਏ ਹਨ, ਪਰ ਵਾਰਦਾਤ ਸਮੇਂ ਕੁਝ ਵਿਅਕਤੀਆਂ ਨੇ ਵੀਡੀਓ ਬਣਾਈ ਸੀ। ਪੁਲੀਸ ਇਨ੍ਹਾਂ ਦੇ ਬਿਆਨ ਦਰਜ ਕਰ ਲਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਦੇ ਸਾਬਕਾ ਏਆਈਜੀ ਮਲਵਿੰਦਰ ਸਿੰਘ ਸਿੱਧੂ ਪਹਿਲਾਂ ਵੀ ਵਿਵਾਦਾਂ ਵਿੱਚ ਘਿਰੇ ਹੋਏ ਹਨ। ਉਨ੍ਹਾਂ ਖ਼ਿਲਾਫ਼ ਦੋ ਪੁਲੀਸ ਕੇਸ ਦਰਜ ਹਨ।

Advertisement

ਅਦਾਲਤੀ ਕੰਪਲੈਕਸ ਦੀ ਸੁਰੱਖਿਆ ਸਵਾਲਾਂ ਦੇ ਘੇਰੇ ਵਿੱਚ

ਚੰਡੀਗੜ੍ਹ (ਟਨਸ): ਇੱਥੋਂ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਅੱਜ ਸਾਬਕਾ ਪੁਲੀਸ ਅਧਿਕਾਰੀ ਵੱਲੋਂ ਆਪਣੇ ਜਵਾਈ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਮਗਰੋਂ ਅਦਾਲਤੀ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਗਏ ਹਨ। ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਦਾਖ਼ਲ ਹੋਣ ਵਾਲੇ ਹਰੇਕ ਰਾਹ ’ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਸ ਦੌਰਾਨ ਕੰਪਲੈਕਸ ਵਿੱਚ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ’ਤੇ ਨਜ਼ਰ ਰੱਖੀ ਜਾਂਦੀ ਹੈ। ਇਸ ਦੇ ਬਾਵਜੂਦ ਪੰਜਾਬ ਪੁਲੀਸ ਦਾ ਸਾਬਕਾ ਅਧਿਕਾਰੀ ਪਿਸਤੌਲ ਲੈ ਕੇ ਕੰਪਲੈਕਸ ਵਿੱਚ ਪਹੁੰਚ ਗਿਆ। ਅਦਾਲਤੀ ਕੰਪਲੈਕਸ ਵਿੱਚ ਹਰ ਥਾਂ ’ਤੇ ਸੀਸੀਟੀਵੀ ਹੋਣ ਦੇ ਬਾਵਜੂਦ ਘਟਨਾ ਵਾਲੀ ਥਾਂ ’ਤੇ ਵੀ ਕੈਮਰੇ ਨਹੀਂ ਲੱਗੇ ਹੋਏ ਸਨ। ਘਟਨਾ ਵਾਲੀ ਥਾਂ ’ਤੇ ਕੈਮਰੇ ਨਾ ਹੋਣ ਕਰ ਕੇ ਪੁਲੀਸ ਨੂੰ ਵੀ ਲੋਕਾਂ ਵੱਲੋਂ ਬਣਾਈ ਵੀਡੀਓ ਦੇ ਆਧਾਰ ’ਤੇ ਜਾਂਚ ਨੂੰ ਅੱਗੇ ਤੋਰਨਾ ਪੈ ਰਿਹਾ ਹੈ।

Advertisement
Advertisement
Advertisement