ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈਐੱਸਆਈ ਨਾਲ ਸਬੰਧਤ ਕਾਰਕੁਨ ਹੈਂਡ ਗ੍ਰੇਨੇਡ ਸਣੇ ਕਾਬੂ

09:37 PM Apr 01, 2025 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ , 1 ਅਪਰੈਲ
ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਅੰਮ੍ਰਿਤਸਰ ਨੇ ਇਕ ਵਿਅਕਤੀ ਨੂੰ ਹੈਂਡ ਗ੍ਰੇਨੇਡ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਡੀਜੀਪੀ ਗੌਰਵ ਯਾਦਵ ਨੇ ਦਿੰਦਿਆਂ ਕਿਹਾ ਕਿ ਇਹ ਵਿਅਕਤੀ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਏਜੰਸੀ ਨਾਲ ਸਬੰਧਤ ਹੈ ਅਤੇ ਇਸ ਦੀ ਗ੍ਰਿਫਤਾਰੀ ਨਾਲ ਪੁਲੀਸ ਨੇ ਸੂਬੇ ਵਿੱਚ ਸੰਭਾਵੀ ਅਤਿਵਾਦੀ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਸ਼ਨਾਖਤ ਜੈਵੀਰ ਤਿਆਗੀ ਉਰਫ਼ ਜਾਵੇਦ ਵਾਸੀ ਪਿੰਡ ਬਰੋਲੀ, ਸਹਾਰਨਪੁਰ, ਉੱਤਰ ਪ੍ਰਦੇਸ਼ (ਯੂਪੀ) ਵਜੋਂ ਹੋਈ ਹੈ। ਉਹ ਮੌਜੂਦਾ ਸਮੇਂ ਲੁਧਿਆਣਾ ਰਹਿ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਪੁਲੀਸ ਟੀਮ ਨੂੰ ਵਿਦੇਸ਼ ਆਧਾਰਿਤ ਵਿਅਕਤੀ ਸਹਿਲਾਮ, ਜੋ ਪਾਕਿ-ਆਈਐਸਆਈ ਏਜੰਸੀ ਲਈ ਕੰਮ ਕਰਦਾ ਹੈ ਅਤੇ ਉਸਦੇ ਚਚੇਰੇ ਭਰਾ ਜੈਵੀਰ ਤਿਆਗੀ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਵੱਖ-ਵੱਖ ਸ਼ਹਿਰਾਂ ਵਿੱਚ ਅਤਿਵਾਦੀ ਹਮਲਿਆਂ ਰਾਹੀਂ ਸਰਕਾਰੀ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚਣ ਬਾਰੇ ਸੂਹ ਮਿਲੀ ਸੀ। ਇਹ ਵੀ ਖੁਲਾਸਾ ਹੋਇਆ ਸੀ ਕਿ ਜੈਵੀਰ ਤਿਆਗੀ ਨੇ ਅੰਮ੍ਰਿਤਸਰ ਦੇ ਇਲਾਕੇ ਤੋਂ ਹੈਂਡ ਗ੍ਰਨੇਡ ਦੀ ਖੇਪ ਵੀ ਪ੍ਰਾਪਤ ਕੀਤੀ ਹੈ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਉਹ ਆਪਣੇ ਹੋਰ ਸਾਥੀਆਂ ਦੀ ਉਡੀਕ ਕਰ ਰਿਹਾ ਹੈ। ਇਸ ਪੁਖ਼ਤਾ ਸੂਹ ’ਤੇ ਕਾਰਵਾਈ ਕਰਦੇ ਹੋਏ ਸੀਆਈ ਅੰਮ੍ਰਿਤਸਰ ਦੀ ਪੁਲੀਸ ਟੀਮ ਨੇ ਇੱਕ ਖੁਫੀਆ ਕਾਰਵਾਈ ਤਹਿਤ ਜੈਵੀਰ ਤਿਆਗੀ ਨੂੰ ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰ ਲਿਆ।

Advertisement

Advertisement