For the best experience, open
https://m.punjabitribuneonline.com
on your mobile browser.
Advertisement

ਮੈਨੂੰ ਦੇਸ਼ ਨਿਕਾਲਾ ਦੇਣ ਵਾਲੀਆਂ ਇਸਲਾਮੀ ਤਾਕਤਾਂ ਨੇ ਹੀ ਹਸੀਨਾ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ: ਤਸਲੀਮਾ ਨਸਰੀਨ

05:05 PM Aug 06, 2024 IST
ਮੈਨੂੰ ਦੇਸ਼ ਨਿਕਾਲਾ ਦੇਣ ਵਾਲੀਆਂ ਇਸਲਾਮੀ ਤਾਕਤਾਂ ਨੇ ਹੀ ਹਸੀਨਾ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ  ਤਸਲੀਮਾ ਨਸਰੀਨ
Advertisement

ਨਵੀਂ ਦਿੱਲੀ, 6 ਅਗਸਤ
ਲੇਖਿਕਾ ਤਸਲੀਮਾ ਨਸਰੀਨ ਨੇ ਕਿਹਾ ਹੈ ਕਿ ਜਿਨ੍ਹਾਂ ਇਸਲਾਮੀ ਤਾਕਤਾਂ ਨੇ ਉਨ੍ਹਾਂ ਨੂੰ ਬੰਗਲਾਦੇਸ਼ ਤੋਂ ਬਾਹਰ ਕੱਢਿਆ ਸੀ ਉਨ੍ਹਾਂ ਨੇ ਹੀ ਸ਼ੇਖ ਹਸੀਨਾ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ। ਤਸਲੀਮਾ ਨੂੰ ਉਨ੍ਹਾਂ ਦੀ ਪੁਸਤਕ ‘ਲੱਜਾ’ ਨੂੰ ਲੈ ਕੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ 1990 ਦੇ ਦਹਾਕੇ ਵਿੱਚ ਦੇਸ਼ ਨਿਕਾਲਾ ਦੇ ਦਿੱਤਾ ਗਿਆ ਸੀ। ਤਸਲੀਮਾ ਨੇ ਹਸੀਨਾ ਦੀ ਸਥਿਤੀ ਨੂੰ ਮੰਦਭਾਗੀ ਦੱਸਦੇ ਹੋਏ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਲਿਖਿਆ, ‘‘ਹਸੀਨਾ ਨੇ ਇਸਲਾਮੀ ਤਾਕਤਾਂ ਨੂੰ ਖੁਸ਼ ਕਰਨ ਲਈ ਮੈਨੂੰ 1999 ਵਿੱਚ ਉਸ ਵੇਲੇ ਮੇਰੇ ਮੁਲਕ ਤੋਂ ਬਾਹਰ ਕੱਢ ਦਿੱਤਾ ਸੀ, ਜਦੋਂ ਮੇਰੀ ਮਾਂ ਮਰਨ ਵਾਲੀ ਸੀ ਅਤੇ ਮੈਂ ਉਸ ਨੂੰ ਮਿਲਣ ਲਈ ਬੰਗਲਾਦੇਸ਼ ਆਈ ਸੀ। ਹਸੀਨਾ ਨੇ ਮੈਨੂੰ ਦੇਸ਼ ਵਿੱਚ ਮੁੜ ਦਾਖਲ ਨਹੀਂ ਹੋਣ ਦਿੱਤਾ। ਵਿਦਿਆਰਥੀ ਅੰਦੋਲਨ ਵਿੱਚ ਸ਼ਾਮਲ ਉਨ੍ਹਾਂ ਇਸਲਾਮੀ ਤਾਕਤਾਂ ਨੇ ਹੀ ਅੱਜ ਹਸੀਨਾ ਨੂੰ ਦੇਸ਼ ਛੱਡਣ ਲਈ ਮਜਬੂਰ ਕਰ ਦਿੱਤਾ।’’ -ਪੀਟੀਆਈ

Advertisement

Advertisement
Author Image

Advertisement
Advertisement
×