ਇਜ਼ਰਾਈਲ ਨੂੰ ਰਾਫਾਹ ਵਿੱਚ ਫੌਜੀ ਕਾਰਵਾਈ ਰੋਕਣ ਦੇ ਹੁਕਮ
07:06 AM May 25, 2024 IST
ਹੇਗ:
Advertisement
ਸੰਯੁਕਤ ਰਾਸ਼ਟਰ ਦੀ ਸਿਖਰਲੀ ਅਦਾਲਤ ਨੇ ਇਜ਼ਰਾਈਲ ਨੂੰ ਗਾਜ਼ਾ ਦੇ ਸ਼ਹਿਰ ਰਾਫਾਹ ਵਿੱਚ ਤੁਰੰਤ ਪ੍ਰਭਾਵ ਤੋਂ ਆਪਣੀ ਫੌਜੀ ਕਾਰਵਾਈ ਰੋਕਣ ਦਾ ਹੁਕਮ ਦਿੱਤਾ ਹੈ। ਹਾਲਾਂਕਿ, ਇਜ਼ਰਾਈਲ ਵੱਲੋਂ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਹੁਕਮਾਂ ਨਾਲ ਇਕੱਲੇ ਰਹਿ ਗਏ ਦੇਸ਼ ਇਜ਼ਰਾਈਲ ’ਤੇ ਦਬਾਅ ਹੋਰ ਵਧੇਗਾ। ਇਜ਼ਰਾਈਲ ਨੇ ਵੀ ਰਾਫਾਹ ਵਿੱਚ ਫੌਜੀ ਕਾਰਵਾਈ ਰੋਕਣ ਸਬੰਧੀ ਕੌਮਾਂਤਰੀ ਅਦਾਲਤ ਦੇ ਹੁਕਮਾਂ ਨੂੰ ਨਾ ਮੰਨਣ ਵੱਲ ਇਸ਼ਾਰਾ ਕੀਤਾ ਹੈ। ਇਜ਼ਰਾਈਲ ਸਰਕਾਰ ਦੇ ਇਕ ਤਰਜ਼ਮਾਨ ਨੇ ਵੀਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ‘‘ ਧਰਤੀ ’ਤੇ ਕੋਈ ਅਜਿਹੀ ਤਾਕਤ ਨਹੀਂ ਹੈ ਜੋ ਕਿ ਉਸ ਨੂੰ ਉਸ ਦੇ ਨਾਗਰਿਕਾਂ ਦੀ ਰੱਖਿਆ ਕਰਨ ਅਤੇ ਗਾਜ਼ਾ ਵਿੱਚ ਹਮਾਸ ਪਿੱਛੇ ਜਾਣ ਤੋਂ ਰੋਕ ਸਕੇ।’’ -ਏਪੀ
Advertisement
Advertisement
Related News
Advertisement