ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Israeli air strike: ਇਜ਼ਰਾਈਲ ਵੱਲੋਂ ਗਾਜ਼ਾ ’ਚ ਹਵਾਈ ਹਮਲੇ, 200 ਮੌਤਾਂ

10:25 AM Mar 18, 2025 IST
ਗਾਜ਼ਾ ਪੱਟੀ ਵਿਚ ਇਜ਼ਰਾਇਲੀ ਹਮਲੇ ਮਗਰੋਂ ਫਲਸਤੀਨੀ ਮਹਿਲਾਵਾਂ ਤਬਾਹ ਹੋਏ ਆਪਣੇ ਘਰ ਦੀ ਛੱਤ ’ਤੇ ਖਾਣਾ ਬਣਾਉਂਦੀਆਂ ਹੋਈਆਂ। ਫੋਟੋ: ਪੀਟੀਆਈ

ਦੀਰ ਅਲ ਬਲਾਹ (ਗਾਜ਼ਾ ਪੱਟੀ), 18 ਮਾਰਚ
Israeli air strike: ਇਜ਼ਰਾਈਲ ਨੇ ਮੰਗਲਵਾਰ ਸਵੇਰੇ ਗਾਜ਼ਾ ਪੱਟੀ ਵਿਚ ਹਮਾਸ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਿਲਸਿਲੇਵਾਰ ਲੜੀਵਾਰ ਹਮਲੇ ਕੀਤੇ ਹਨ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਹਮਲਿਆਂ ਵਿਚ ਘੱਟੋ ਘੱਟ 200 ਵਿਅਕਤੀਆਂ ਦੀ ਮੌਤ ਹੋ ਗਈ। ਸੈਂਟਰਲ ਗਾਜ਼ਾ ਸਥਿਤ ਅਲ-ਅਕਸਾ ਮਾਰਟਰ ਹਸਪਤਾਲ ਅਧਾਰਿਤ ਮੰਤਰਾਲੇ ਦੇ ਤਰਜਮਾਨ ਖਲੀਲ ਦੇਗਰਾਨ ਨੇ ਤਾਜ਼ਾ ਅੰਕੜੇ ਉਪਲਬਧ ਕਰਵਾਏ।

Advertisement

ਮੰਨਿਆ ਜਾ ਰਿਹਾ ਹੈ ਕਿ ਜਨਵਰੀ ਵਿਚ ਜੰਗਬੰਦੀ ਕਰਾਰ ਦੇ ਅਮਲ ਵਿਚ ਆਉਣ ਤੋਂ ਬਾਅਦ ਇਹ ਗਾਜ਼ਾ ਵਿਚ ਹੁਣ ਤੱਕ ਦਾ ਸਭ ਤੋਂ ਘਾਤਕ ਹਮਲਾ ਹੈ।

ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਜੰਗਬੰਦੀ ਦੀ ਮਿਆਦ ਵਧਾਉਣ ਲਈ ਗੱਲਬਾਤ ਵਿਚ ਕੋਈ ਖਾਸ ਪ੍ਰਗਤੀ ਨਾ ਹੋਣ ਕਰਕੇ ਉਨ੍ਹਾਂ ਹਮਲੇ ਦੇ ਹੁਕਮ ਦਿੱਤੇ। ਨੇਤਨਯਾਹੂ ਦੇ ਦਫ਼ਤਰ ਨੇ ਕਿਹਾ, ‘‘ਇਜ਼ਰਾਈਲ ਹੁਣ ਫੌਜੀ ਤਾਕਤ ਵਧਾ ਕੇ ਹਮਾਸ ਖਿਲਾਫ਼ ਕਾਰਵਾਈ ਕਰੇਗਾ।’’

Advertisement

ਪੂਰੀ ਰਾਤ ਹੋਏ ਹਮਲਿਆਂ ਨੇ ਸ਼ਾਂਤੀ ਦਾ ਦੌਰ ਖ਼ਤਮ ਕਰ ਦਿੱਤਾ ਹੈ ਤੇ 17 ਮਹੀਨਿਆਂ ਤੋਂ ਜਾਰੀ ਸੰਘਰਸ਼ ਮੁੜ ਸ਼ੁਰੂ ਹੋਣ ਦਾ ਖ਼ਦਸ਼ਾ ਵਧ ਗਿਆ ਹੈ, ਜਿਸ ਵਿਚ 48,000 ਤੋਂ ਵੱਧ ਫਲਸਤੀਨੀ ਮਾਰੇ ਗਏ ਸਨ ਤੇ ਗਾਜ਼ਾ ਤਬਾਹ ਹੋ ਗਿਆ ਸੀ। ਇਨ੍ਹਾਂ ਹਮਲਿਆਂ ਕਰਕੇ, ਹਮਾਸ ਵੱਲੋਂ ਬੰਧਕ ਬਣਾਏ ਕਰੀਬ 24 ਇਜ਼ਰਾਇਲੀ ਨਾਗਰਿਕਾਂ ਦੇ ਭਵਿੱਖ ਨੂੰ ਲੈ ਕੇ ਸ਼ੰਕੇ ਖੜ੍ਹੇ ਹੋ ਗਏ ਹਨ। ਇਨ੍ਹਾਂ ਬੰਧਕਾਂ ਬਾਰੇ ਮੰਨਿਆ ਜਾਂਦਾ ਹੈ ਕਿ ਉਹ ਜਿਊਂਦੇ ਹਨ।

ਹਮਾਸ ਨੇ ਇਕ ਬਿਆਨ ਵਿਚ ਇਜ਼ਰਾਈਲ ਵੱਲੋਂ ਕੀਤੇ ਹਮਲਿਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਨ੍ਹਾਂ ਹਮਲਿਆਂ ਨੇ ਬੰਦੀਆਂ ਦੇ ਭਵਿੱਖ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ। ਉਧਰ ਇਕ ਇਜ਼ਰਾਇਲੀ ਅਧਿਕਾਰੀ ਨੇ ਆਪਣਾ ਨਾਮ ਨਸ਼ਰ ਨਾ ਕੀਤੇ ਜਾਣ ਦੀ ਸ਼ਰਤ ’ਤੇ ਦੱਸਿਆ ਕਿ ਇਜ਼ਰਾਈਲ ਹਮਾਸ ਦਹਿਸ਼ਤਗਰਦਾਂ, ਇਸ ਦੇ ਆਗੂਆਂ ਅਤੇ ਬੁਨਿਆਦੀ ਢਾਂਚਿਆਂ ’ਤੇ ਹਮਲਾ ਕਰ ਰਿਹਾ ਹੈ। -ਏਪੀ

 

Advertisement
Tags :
Israel launches deadly wave of airstrikes across Gaza