ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ’ਚ ਮਸਲੇ ਵਿਚਾਰੇ
ਖੇਤਰੀ ਪ੍ਰਤੀਨਿਧ
ਪਟਿਆਲਾ, 16 ਨਵੰਬਰ
ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਮੀਟਿੰਗ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਅਤੇ ਸੂਬਾਈ ਚੇਅਰਮੈਨ ਮੁਕੰਦ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕੇਂਦਰ ਵੱਲੋਂ ਮਹਿੰਗਾਈ ਭੱਤਾ ਦੀਵਾਲੀ ਮੌਕੇ ਨਾ ਦੇਣ ਦੀ ਨਿਖੇਧੀ ਕੀਤੀ ਗਈ। 2015 ਦਾ ਛੇ ਮਹੀਨੇ ਦਾ ਡੀ.ਏ ਅਤੇ ਗਰੇਡ ਸੋਧੇ ਬਕਾਏ ਦੀ ਤੀਜੀ ਕਿਸ਼ਤ ਸਮੇਤ ਮੈਡੀਕਲ ਬਿੱਲਾਂ ਦੇ ਬਕਾਏ ਸਬੰਧੀ ਪੀਆਰਟੀਸੀ ਵੱਲੋਂ ਧਾਰੀ ਗਈ ਚੁੱਪ ਦਾ ਵੀ ਇਨ੍ਹਾਂ ਬਜ਼ੁਰਗਾਂ ਨੇ ਗੰਭੀਰ ਨੋਟਿਸ ਲਿਆ। ਇਸ ਮੌਕੇ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ, ਚੇਅਰਮੈਨ ਮੁਕੰਦ ਸਿੰਘ, ਸੂਬਾਈ ਸਕੱਤਰ ਹਰੀ ਸਿੰਘ ਚਮਕ, ਜਨਰਲ ਸਕੱਤਰ ਬਚਨ ਸਿੰਘ ਅਰੋੜਾ ਅਤੇ ਜਲੌਰ ਸਿੰਘ ਸਮੇਤ ਕਈ ਹੋਰਨਾ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਉਨ੍ਹਾਂ ਦਾ ਸਬਰ ਨਾ ਪਰਖੇ ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਅਤੇ ਮਸਲਿਆਂ ਦਾ ਜਲਦੀ ਹੱਲ ਕਰੇ। ਵਰਨਾ ਉਹ ਤਿੱਖਾ ਸੰਰਘਸ਼ ਵਿੱਢਣ ਲਈ ਮਜਬੂਰ ਹੋਣਗੇ।