ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈ.ਐੱਸ.ਯੂ. ਫਾਊਂਡੇਸ਼ਨ ਨੇ ਲੋਹੜੀ ਮਨਾਈ

07:59 AM Jan 31, 2024 IST
ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਫਾਊਂਡੇਸ਼ਨ ਵੱਲੋਂ ਕਰਵਾਏ ਸਮਾਗਮ ਦੀਆਂ ਝਲਕਾਂ

ਹਰਦਮ ਮਾਨ

Advertisement

ਸਰੀ: ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਫਾਊਂਡੇਸ਼ਨ ਵੱਲੋਂ ਬੀਤੇ ਦਿਨੀਂ ਆਪਣੀ ਸਾਲਾਨਾ ਜਨਰਲ ਮੀਟਿੰਗ ਮੌਕੇ ਲੋਹੜੀ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਰਜਨੀਸ਼ ਕੌਰ, ਜੋਬਨਪ੍ਰੀਤ ਸਿੰਘ, ਲਵਪ੍ਰੀਤ ਕੌਰ, ਨਵਜੋਤ ਗਿੱਲ, ਜਸਵਿੰਦਰ ਚਾਹਲ ਅਤੇ ਸ਼ੇਹਨੂਰ ਰੰਧਾਵਾ ਨੇ ਵੱਖ-ਵੱਖ ਮਨੋਰੰਜਕ ਖੇਡਾਂ ਰਾਹੀਂ ਪ੍ਰੋਗਰਾਮ ਨੂੰ ਦਿਲਚਸਪ ਬਣਾਇਆ ਅਤੇ ਬਹੁਤ ਸਾਰੇ ਵਿਦਿਆਰਥੀਆਂ ਦੀ ਇਨ੍ਹਾਂ ਖੇਡਾਂ ਵਿੱਚ ਸ਼ਮੂਲੀਅਤ ਕਰ ਕੇ ਪ੍ਰੋਗਰਾਮ ਨੂੰ ਮਾਣਿਆ। ਇਸ ਮੌਕੇ ਗੀਤ ਸੰਗੀਤ ਵੀ ਹੋਇਆ।
ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਨੌਰਥ ਡੈਲਟਾ ਦੇ ਨੌਜਵਾਨ ਆਗੂ ਅੰਮ੍ਰਿਤ ਢੋਟ ਨੇ ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਫਾਊਂਡੇਸ਼ਨ ਦੇ ਸਾਰੇ ਅਹੁਦੇਦਾਰਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਅਤੇ ਫਾਊਂਡੇਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੀ ਭਰਵੀਂ ਪ੍ਰਸੰਸਾ ਕਰਦਿਆਂ ਕਿਹਾ ਕਿ ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਫਾਊਂਡੇਸ਼ਨ ਕਮਿਊਨਿਟੀ ਵਿੱਚ ਆਪਣਾ ਬਹੁਤ ਵਧੀਆ ਰੋਲ ਅਦਾ ਕਰ ਰਹੀ ਹੈ।
ਪਿਕਸ ਸੁਸਾਇਟੀ ਸਰੀ ਦੇ ਮਾਰਕੀਟਿੰਗ, ਕਮਿਊਨੀਕੇਸ਼ਨ ਅਤੇ ਫੰਡਰੇਜ਼ਿੰਗ ਅਫ਼ਸਰ ਫਲਕ ਬੇਤਾਬ ਨੇ ਵੀ ਅੰਤਰਰਾਸ਼ਟਰੀ ਸਟੂਡੈਂਟ ਯੂਨੀਅਨ ਫਾਊਂਡੇਸ਼ਨ ਦੇ ਪ੍ਰਧਾਨ ਜਸ਼ਨਪ੍ਰੀਤ ਸਿੰਘ ਅਤੇ ਸਾਰੇ ਅਹੁਦੇਦਾਰਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਅਤੇ ਪਿਕਸ ਵੱਲੋਂ ਪੂਰਨ ਸਹਿਯੋਗ ਦੇਣ ਦੀ ਗੱਲ ਕਹੀ। ਫਾਊਂਡੇਸ਼ਨ ਦੇ ਪ੍ਰਧਾਨ ਜਸ਼ਨਪ੍ਰੀਤ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮੁੱਚੀ ਪ੍ਰਬੰਧਕੀ ਟੀਮ ਅਤੇ ਪ੍ਰੋਗਰਾਮ ਵਿੱਚ ਪਹੁੰਚੇ ਸਾਰੇ ਵਿਦਿਆਰਥੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।
ਸੰਪਰਕ: 1 604 308 6663

Advertisement
Advertisement