ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੱਪੜ ਦਾ ਪਾਣੀ ਗਲੀਆਂ ’ਚ ਭਰਨ ਕਾਰਨ ਲੋਕਾਂ ਦਾ ਲੰਘਣਾ ਔਖਾ ਹੋਇਆ

05:52 AM Jul 10, 2024 IST

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 8 ਜੁਲਾਈ
ਇੱਥੋਂ ਦੇ ਪਿੰਡ ਕਾਲਾ ਬਾਲਾ ਦੇ ਛੱਪੜ ਦਾ ਪਾਣੀ ਗਲੀਆਂ ਵਿੱਚ ਭਰਨ ਕਾਰਨ ਪਿੰਡ ਵਾਸੀ ਬਹੁਤ ਪ੍ਰੇਸ਼ਾਨ ਹਨ ਤੇ ਉਨ੍ਹਾਂ ਨੂੰ ਆਉਣਾ ਜਾਣਾ ਔਖਾ ਹੋਇਆ ਪਿਆ ਹੈ। ਪਿੰਡ ਵਾਸੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਬਰਸਾਤਾਂ ਦੇ ਦਿਨਾਂ ਵਿੱਚ ਅਕਸਰ ਹੀ ਉਨ੍ਹਾਂ ਦੇ ਪਿੰਡ ਵਿਚਲਾ ਛੱਪੜ ਨੱਕੋ ਨੱਕ ਭਰ ਜਾਣ ਬਾਅਦ ਗੰਦਾ ਪਾਣੀ ਗਲੀਆਂ ਵਿੱਚ ਆ ਜਾਂਦਾ ਹੈ ਜਿਸ ਕਾਰਨ ਪਿੰਡ ਵਾਸੀਆਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ।
ਉਨ੍ਹਾਂ ਵੱਲੋਂ ਇਸ ਦੀ ਸ਼ਿਕਾਇਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕਾਹਨੂੰਵਾਨ ਨੂੰ ਦਿੱਤੀ ਗਈ ਸੀ ਪਰ ਉਨ੍ਹਾਂ ਵੱਲੋਂ ਇਸ ਸਮੱਸਿਆ ਨੂੰ ਹੱਲ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਸਾਲ ਫਿਰ ਬਰਸਾਤ ਦਾ ਮੌਸਮ ਸ਼ੁਰੂ ਹੋਣ ਬਾਅਦ ਪਿੰਡ ਦੀਆਂ ਗਲੀਆਂ ਵਿੱਚ ਛੱਪੜ ਦਾ ਗੰਦਾ ਪਾਣੀ ਭਰ ਗਿਆ ਹੈ। ਉਨ੍ਹਾਂ ਦੇ ਪਿੰਡ ਦੇ ਗੁਰਦੁਆਰੇ ਨੂੰ ਜਾਣ ਵਾਲੀ ਗਲੀ ਵੀ ਗੰਦੇ ਪਾਣੀ ਨਾਲ ਭਰ ਗਈ ਹੈ ਜਿਸ ਕਾਰਨ ਪਿੰਡ ਵਾਸੀਆਂ ਨੂੰ ਸਵੇਰ ਅਤੇ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਜਾਣ ਲਈ ਵੀ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ। ਇਸ ਤੋਂ ਇਲਾਵਾ ਮੱਖੀ, ਮੱਛਰ ਪੈਦਾ ਹੋਣ ਨਾਲ ਉਨ੍ਹਾਂ ਦੇ ਪਿੰਡ ਵਿੱਚ ਕਈ ਤਰਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।
ਉਨ੍ਹਾਂ ਦੀ ਪੁਰਜ਼ੋਰ ਮੰਗ ਹੈ ਕਿ ਪਿੰਡ ਵਿਚਲੇ ਛੱਪੜ ਦੇ ਪਾਣੀ ਦਾ ਕੋਈ ਢੁਕਵਾਂ ਹੱਲ ਕਰਕੇ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਵਾਈ ਜਾਵੇ। ਇਸ ਸਬੰਧੀ ਬੀਡੀਪੀਓ ਕਾਹਨੂੰਵਾਨ ਅਮਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਸਮੱਸਿਆ ਦੀ ਸੂਚਨਾ ਮਿਲਣ ਤੋਂ ਬਾਅਦ ਲੋੜੀਂਦੀਆਂ ਪਾਈਪਾਂ ਲਗਾ ਕੇ ਛੱਪੜ ਵਿੱਚ ਲੱਗੀ ਮੋਟਰ ਦੀ ਮੁਰੰਮਤ ਕਰਵਾ ਦਿੱਤੀ ਗਈ ਹੈ। ਬਰਸਾਤ ਖ਼ਤਮ ਹੋਣ ਤੋਂ ਬਾਅਦ ਗੰਦੇ ਪਾਣੀ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਢੁਕਵੀਂ ਤਜਵੀਜ਼ ਬਣਾ ਕੇ ਇਸ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕਰ ਦਿੱਤਾ ਜਾਵੇਗਾ।

Advertisement

Advertisement