ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਦੇ ਸੱਤਾ ’ਚ ਨਾ ਆਉਣ ਦੀ ਗੱਲ ਮੰਨ ਲਈ ਗਈ: ਕਾਂਗਰਸ

07:17 AM Apr 30, 2024 IST

ਨਵੀਂ ਦਿੱਲੀ, 29 ਅਪਰੈਲ
ਕੇਂਦਰੀ ਗ੍ਰਹਿ ਮੰਤਰੀ ਦੀ ‘ਪ੍ਰਧਾਨ ਮੰਤਰੀ ਦੇ ਅਹੁਦੇ ਲਈ ਲੜਾਈ’ ਸਬੰਧੀ ਟਿੱਪਣੀ ’ਤੇ ਤਨਜ਼ ਕਸਦਿਆਂ ਅੱਜ ਕਾਂਗਰਸ ਨੇ ਕਿਹਾ ਕਿ ਇਹ ਮੰਨ ਲਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਸੱਤਾ ’ਚ ਨਹੀਂ ਆਉਣਗੇ। ਸ਼ਾਹ ਦੀ ਟਿੱਪਣੀ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਕਾਂਗਰਸ ਦੀ ਤਰਜਮਾਨ ਸੁਪ੍ਰਿਆ ਸ੍ਰੀਨੇਤ ਨੇ ਕਿਹਾ, ‘ਮੈਨੂੰ ਬਹੁਤ ਖੁਸ਼ੀ ਹੈ ਕਿ ਗ੍ਰਹਿ ਮੰਤਰੀ ਇਸ ਬਾਰੇ ਗੱਲ ਕਰ ਰਹੇ ਹਨ ਕਿ ਸੰਭਾਵੀ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਕੌਣ ਹੋਵੇਗਾ। ਘੱਟੋ ਘੱਟ ਇਹ ਤਾਂ ਸਵੀਕਾਰ ਕੀਤਾ ਗਿਆ ਕਿ ਸ੍ਰੀ ਮੋਦੀ ਸੱਤਾ ’ਚ ਨਹੀਂ ਆ ਰਹੇ। 400-400 (ਸੀਟਾਂ) ਕਹਿਣ ਤੋਂ ਹੁਣ ਇਹ ਸਵੀਕਾਰ ਕਰ ਲਿਆ ਗਿਆ ਕਿ ਅਗਲੀ ਸਰਕਾਰ ਇੰਡੀਆ ਗੱਠਜੋੜ ਦੀ ਹੋਵੇਗੀ।’ ਸੁਪ੍ਰਿਆ ਸ੍ਰੀਨੇਤ ਨੇ ਕਿਹਾ, ‘ਪ੍ਰਧਾਨ ਮੰਤਰੀ ਕੌਣ ਬਣੇਗਾ ਅਤੇ ਕੌਣ ਨਹੀਂ ਬਣੇਗਾ ਬਾਰੇ ਫ਼ੈਸਲਾ ਅਸੀਂ ਲੈ ਲਵਾਂਗੇ।’ -ਪੀਟੀਆਈ

Advertisement

Advertisement
Advertisement