For the best experience, open
https://m.punjabitribuneonline.com
on your mobile browser.
Advertisement

ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ ਸਿਖਾਉਣਾ ਵੀ ਜ਼ਰੂਰੀ: ਸੋਮਨਾਥ

10:48 AM Apr 10, 2024 IST
ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣਾ ਵੀ ਜ਼ਰੂਰੀ  ਸੋਮਨਾਥ
ਵਿਦਿਆਰਥੀ ਵੱਲੋਂ ਬਣਾਇਆ ਪ੍ਰਾਜੈਕਟ ਦੇਖਦੇ ਹੋਏ ਇਸਰੋ ਚੇਅਰਮੈਨ ਡਾ. ਐੱਸ ਸੋਮਨਾਥ। -ਫੋੋਟੋ: ਅਸ਼ਵਨੀ ਧੀਮਾਨ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਅਪਰੈਲ
ਸਤਪਾਲ ਮਿੱਤਲ ਸਕੂਲ, ਲੁਧਿਆਣਾ ਨੇ ਆਪਣੀ ਸਥਾਪਨਾ ਦੇ 20 ਸਾਲ ਪੂਰੇ ਹੋਣ ’ਤੇ ਇੱਕ ਸ਼ਾਨਦਾਰ ਸਮਾਗਮ ਕਰਵਾਇਆ। ਇਸ ਵਿਸ਼ੇਸ਼ ਮੌਕੇ ’ਤੇ ਮੁੱਖ ਮਹਿਮਾਨ ਵਜੋਂ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਚੇਅਰਮੈਨ ਡਾ. ਐੱਸ ਸੋਮਨਾਥ ਪਹੁੰਚੇ। ਉਨ੍ਹਾਂ ਦੇ ਨਾਲ ਸਕੂਲ ਦੀ ਗਵਰਨਿੰਗ ਕੌਂਸਲ ਦੇ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਵੀ ਸਮਾਗਮ ਦਾ ਹਿੱਸਾ ਬਣੇ। ਸ੍ਰੀ ਮਿੱਤਲ ਨੇ ਸਕੂਲ ਦੇ ਪਿਛਲੇ ਦੋ ਦਹਾਕਿਆਂ ਦੇ ਸਫਰ ਬਾਰੇ ਦੱਸਿਆ। ਉਨ੍ਹਾਂ ਦੱਸਿਆ,‘‘ਦੋ ਦਹਾਕੇ ਪਹਿਲਾਂ, ਅਸੀਂ ਆਪਣੇ ਵਿਦਿਆਰਥੀਆਂ ਲਈ ਉਨ੍ਹਾਂ ਦੇ ਦਿਮਾਗ, ਸਰੀਰ ਅਤੇ ਅੰਦਰੂਨੀ ਸ਼ਖ਼ਸੀਅਤਾਂ ਨੂੰ ਵਿਕਸਤ ਕਰਨ ਲਈ ਮਾਹੌਲ ਬਣਾਉਣ ਦੇ ਉਦੇਸ਼ ਨਾਲ ਇੱਕ ਸ਼ਾਨਦਾਰ ਯਾਤਰਾ ਦੀ ਸ਼ੁਰੂਆਤ ਕੀਤੀ ਸੀ। ਅਸੀਂ 21ਵੀਂ ਸਦੀ ਦੇ ਹੁਨਰਾਂ ਨੂੰ ਸਿਖਾਉਂਦੇ ਸਮੇਂ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਸਿਖਾਉਣਾ ਚਾਹੁੰਦੇ ਹਾਂ ਤਾਂ ਜੋ ਸਾਡੇ ਵਿਦਿਆਰਥੀ ਚੰਗੇ ਕੱਲ੍ਹ ਲਈ ਤਿਆਰ ਹੋ ਸਕਣ।’’
ਡਾ. ਐੱਸ ਸੋਮਨਾਥ ਨੇ ਭਵਿੱਖ ਦੇ ਨੇਤਾਵਾਂ ਨੂੰ ਆਕਾਰ ਦੇਣ ਵਿੱਚ ਸਕੂਲ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਕੂਲ ਵੱਲੋਂ ਜੋ ਉਪਰਾਲੇ ਕੀਤੇ ਜਾ ਰਹੇ ਉਨ੍ਹਾਂ ਦੀ ਸ਼ਲਾਘਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੀ ਇੱਕ ਸਿੱਖਿਆ ਸੰਸਥਾ ਦਾ ਮਕਸਦ ਹੋਣਾ ਚਾਹੀਦਾ ਹੈ, ਜਿਸ ਵਿੱਚ ਸੱਤਪਾਲ ਮਿੱਤਲ ਸਕੂਲ ਸਫਲ ਹੋ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਕੂਲ ਭਵਿੱਖ ’ਚ ਵੀ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਦਾ ਰਹੇਗਾ।

Advertisement

Advertisement
Author Image

joginder kumar

View all posts

Advertisement
Advertisement
×