ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਅਸਥਿਰ ਹੋਣ ਕਾਰਨ ਪੈਟਰੋਲ-ਡੀਜ਼ਲ ਦੀਆਂ ਦਰਾਂ ਘਟਾਉਣਾ ਮੁਸ਼ਕਲ

07:52 AM Sep 20, 2024 IST

ਨਵੀਂ ਦਿੱਲੀ, 19 ਸਤੰਬਰ
ਕੱਚੇ ਤੇਲ ਦੀਆਂ ਕੌਮਾਂਤਰੀ ਕੀਮਤਾਂ ’ਚ ਕਾਫੀ ਅਸਥਿਰਤਾ ਰਹਿਣ ਕਰ ਕੇ ਪੈਟਰੋਲ ਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ’ਚ ਲਾਗਤ ਘਟਣ ਦੇ ਬਾਵਜੂਦ ਇਨ੍ਹਾਂ ਦੀਆਂ ਦਰਾਂ ਘੱਟ ਨਹੀਂ ਹੋ ਸਕ ਰਹੀਆਂ ਹਨ। ਪੈਟਰੋਲੀਅਮ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਕੀਮਤਾਂ ਘਟਾਉਣ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਹੈ।
ਆਲਮੀ ਤੇਲ ਮਾਣਕ ਬਰੈਂਟ ਕਰੂਡ ਫਿਊਚਰਜ਼ ਪਿਛਲੇ ਹਫ਼ਤੇ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ ਜੋ ਕਿ ਦਸੰਬਰ 2021 ਤੋਂ ਬਾਅਦ ਦਾ ਸਭ ਤੋਂ ਹੇਠਲਾ ਪੱਧਰ ਸੀ ਪਰ ਬਾਅਦ ਵਿੱਚ ਇਸ ਦੀ ਕੀਮਤ ਮੁੜ ਤੋਂ ਚੜ੍ਹ ਗਈ। ਵੀਰਵਾਰ ਨੂੰ ਬਰੈਂਟ 74.58 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਸੀ। ਕੱਚੇ ਤੇਲ ਨੂੰ ਰਿਫਾਈਨਰੀ ਵਿੱਚ ਪੈਟਰੋਲ ਤੇ ਡੀਜ਼ਲ ਵਿੱਚ ਬਦਲਿਆ ਜਾਂਦਾ ਹੈ। ਅਜਿਹੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਡਿੱਗਣ ਨਾਲ ਤੇਲ ਕੀਮਤਾਂ ਘਟਣ ਦੀ ਆਸ ਵੀ ਵਧਣ ਲੱਗਦੀ ਹੈ ਪਰ ਅਜੇ ਤਾਈਂ ਅਜਿਹਾ ਹੋਇਆ ਨਹੀਂ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਸ ਸਾਲ ਦੇ ਸ਼ੁਰੂ ਵਿੱਚ ਚੋਣਾਂ ਤੋਂ ਪਹਿਲਾਂ ਘਟਣ ਨੂੰ ਛੱਡ ਕੇ ਹੁਣ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਸਥਿਰ ਬਣੀਆਂ ਹੋਈਆਂ ਹਨ। ਪੈਟਰੋਲੀਅਮ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਾਫੀ ਅਸਥਿਰਤਾ ਹੈ। ਕੀਮਤਾਂ ਇਕ ਦਿਨ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈਆਂ ਪਰ ਉਸ ਤੋਂ ਬਾਅਦ ਮੁੜ ਵਧ ਗਈਆਂ ਹਨ।’ ਉਨ੍ਹਾਂ ਕਿਹਾ ਕਿ ਕੱਚੇ ਤੇਲ ਦੀ ਅਸਥਿਰਤਾ ਕਾਇਮ ਰਹਿਣ ਤੱਕ ਇਸ ਗੱਲ ਦੀ ਸੰਭਾਵਨਾ ਘੱਟ ਹੀ ਹੈ ਕਿ ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਆਪਣੀ ਲਾਗਤ ਮੁਤਾਬਕ ਕੀਮਤਾਂ ’ਚ ਸੋਧ ਕਰਨ। -ਪੀਟੀਆਈ

Advertisement

Advertisement