ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੀਆਂ ਪੰਚਾਇਤਾਂ ਲਈ ਪਹਿਲੀ ਤੱਕ ਮੀਟਿੰਗ ਕਰਨੀ ਲਾਜ਼ਮੀ ਕਰਾਰ

06:38 AM Nov 26, 2024 IST

ਕਰਮਜੀਤ ਸਿੰਘ ਚਿੱਲਾ
ਐੱਸਏਐੱਸ ਨਗਰ (ਮੁਹਾਲੀ), 25 ਨਵੰਬਰ
ਪੰਜਾਬ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਦੀ ਪਹਿਲੀ ਮੀਟਿੰਗ ਪਹਿਲੀ ਦਸੰਬਰ ਤੱਕ ਹਰ ਹਾਲਤ ’ਚ ਕਰਨੀ ਹੋਵੇਗੀ।
ਇਸ ਮੀਟਿੰਗ ਦੀ ਬਾਕਾਇਦਾ ਵੀਡੀਓਗ੍ਰਾਫ਼ੀ ਦੀ ਵੀ ਹਦਾਇਤ ਕੀਤੀ ਗਈ ਹੈ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਨੇ 21 ਨਵੰਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ (ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨੂੰ ਛੱਡ ਕੇ) ਲਿਖਤੀ ਪੱਤਰ ਭੇਜ ਕੇ ਨਿਰਦੇਸ਼ ਦਿੱਤੇ ਹਨ।
ਵਿਭਾਗ ਦੇ ਵਧੀਕ ਸਕੱਤਰ ਨੇ ਕਿਹਾ ਕਿ ਅਗਲੇ ਦਸ ਦਿਨਾਂ ’ਚ ਨਵੀਆਂ ਪੰਚਾਇਤਾਂ ਦੀ ਪਹਿਲੀ ਮੀਟਿੰਗ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤ ਦੀ ਪਹਿਲੀ ਮੀਟਿੰਗ ਤੋਂ ਹੀ ਪੰਚਾਇਤ ਦਾ ਪੰਜ ਸਾਲ ਦਾ ਕਾਰਜਕਾਲ ਤੈਅ ਹੁੰਦਾ ਹੈ ਅਤੇ ਇਸ ਵਿੱਚ ਕੋਈ ਦੇਰੀ ਨਾ ਕੀਤੀ ਜਾਵੇ। ਵਧੀਕ ਸਕੱਤਰ ਨੇ ਕਿਹਾ ਕਿ ਨਵੇਂ ਚੁਣੇ ਸਰਪੰਚਾਂ ਨੂੰ ਬਗੈਰ ਕਿਸੇ ਦੇਰੀ ਤੋਂ ਪੰਚਾਇਤ ਦੇ ਰਿਕਾਰਡ/ਸੰਪਤੀ ਦਾ ਚਾਰਜ ਵੀ ਦਿਵਾਇਆ ਜਾਵੇ। ਉਨ੍ਹਾਂ ਡੀਡੀਪੀਓਜ਼ ਨੂੰ ਸਪੱਸ਼ਟ ਆਖਿਆ ਕਿ ਜੇਕਰ ਕਿਸੇ ਪੰਚਾਇਤ ਨੂੰ ਚਾਰਜ ਨਾ ਮਿਲਣ ਕਾਰਨ ਪੰਚਾਇਤ ਦੀ ਪਹਿਲੀ ਮੀਟਿੰਗ ਵਿੱਚ ਦੇਰੀ ਹੋਈ ਤਾਂ ਇਸ ਲਈ ਡੀਡੀਪੀਓ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਹੋਵੇਗੀ।

Advertisement

ਪੰਚਾਇਤ ਮੰਤਰੀ ਦੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਅੱਜ

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਭਲਕੇ 26 ਨਵੰਬਰ ਨੂੰ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਅਤੇ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੀਟਿੰਗ ’ਚ ਉਹ ਪੰਚਾਇਤ ਵਿਭਾਗ ਦੇ ਕੰਮਾਂ, ਸ਼ਾਮਲਾਤ ਜ਼ਮੀਨਾਂ ਦੇ ਨਾਜਾਇਜ਼ ਕਬਜ਼ਿਆਂ, ਮਗਨਰੇਗਾ ਦੇ ਕੰਮਾਂ, ਬਜਟ, ਅਦਾਲਤੀ ਕੇਸਾਂ ਸਮੇਤ ਸਮੁੱਚੀਆਂ ਗਤੀਵਿਧੀਆਂ ਦਾ ਨਿਰੀਖਣ ਕਰਨਗੇ।

Advertisement
Advertisement