ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਹਨਾਂ ਉੱਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣਾ ਲਾਜ਼ਮੀ

10:11 AM Sep 04, 2023 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਸਤੰਬਰ
ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਾਹਨਾਂ ’ਤੇ ਉੱਚ ਸੁਰੱਖਿਆ ਨੰਬਰ ਪਲੇਟਾਂ ਲਗਾਉਣਾ ਲਾਜ਼ਮੀ ਹੈ। ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਦਾ ਕਈ ਵਾਰ ਸਮਾਂ ਦਿੱਤਾ ਗਿਆ ਹੈ।
ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਦੱਸਿਆ ਕਿ ਸੂਬੇ ਦੇ ਗੁਆਂਢੀ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਅਤੇ ਰਾਜਾਂ ਜਿਵੇਂ ਕਿ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਜੰਮੂ ਕਸ਼ਮੀਰ ਵਲੋਂ ਇਹ ਮੁੱਦਾ ਸੂਬਾ ਸਰਕਾਰ ਕੋਲ ਉਠਾਉਂਦਿਆਂ ਕਿਹਾ ਗਿਆ ਹੈ ਕਿ ਜੇ ਕੋਈ ਵੀ ਵਾਹਨ ਬਿਨਾਂ ਹਾਈ ਸਕਿਉਰਿਟੀ ਨੰਬਰ ਪਲੇਟਾਂ ਦੇ ਉਨ੍ਹਾਂ ਦੇ ਖੇਤਰ ਵਿੱਚ ਦਾਖ਼ਲ ਹੁੰਦਾ ਹੈ ਤਾਂ ਉਸ ਵਾਹਨ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਟਰ ਵਹੀਕਲ ਐਕਟ 1988 ਦੀ ਧਾਰਾ 177 ਅਨੁਸਾਰ ਪਹਿਲੀ ਵਾਰ ਹਦਾਇਤਾਂ ਦੀ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਕੀਤਾ ਜਾਂਦਾ ਹੈ ਅਤੇ ਦੁਬਾਰਾ ਉਲੰਘਣਾ ਕਰਦਿਆਂ ਪਾਏ ਜਾਣ ’ਤੇ ਇਹ ਜੁਰਮਾਨਾ 3000 ਰੁਪਏ ਕੀਤਾ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਵੇਂ ਤੇ ਪੁਰਾਣੇ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾ ਲੈਣ ਤਾਂ ਜੋ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

Advertisement

Advertisement