For the best experience, open
https://m.punjabitribuneonline.com
on your mobile browser.
Advertisement

ਗ਼ੈਰ-ਸਿਆਸੀ ਪਿਛੋਕੜ ਵਾਲੇ ਨੌਜਵਾਨਾਂ ਦਾ ਸਿਆਸਤ ’ਚ ਆਉਣਾ ਜ਼ਰੂਰੀ: ਮੋਦੀ

07:50 AM Aug 26, 2024 IST
ਗ਼ੈਰ ਸਿਆਸੀ ਪਿਛੋਕੜ ਵਾਲੇ ਨੌਜਵਾਨਾਂ ਦਾ ਸਿਆਸਤ ’ਚ ਆਉਣਾ ਜ਼ਰੂਰੀ  ਮੋਦੀ
Advertisement

ਨਵੀਂ ਦਿੱਲੀ, 25 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸਮੂਹਿਕ ਕੋਸ਼ਿਸ਼ਾਂ ਨਾਲ ਗ਼ੈਰ-ਸਿਆਸੀ ਪਿਛੋਕੜ ਵਾਲੇ ਨੌਜਵਾਨਾਂ ਨੂੰ ਸਿਆਸਤ ’ਚ ਅੱਗੇ ਵਧਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ‘ਵਿਕਸਿਤ ਭਾਰਤ’ ਦਾ ਟੀਚਾ ਹਾਸਲ ਕਰਨ ਲਈ ਆਜ਼ਾਦੀ ਸੰਘਰਸ਼ ਦੌਰਾਨ ਜਿਸ ਤਰ੍ਹਾਂ ਦੀ ਭਾਵਨਾ ਲੋਕਾਂ ਨੇ ਦਿਖਾਈ ਸੀ, ‘ਵਿਕਸਿਤ ਭਾਰਤ’ ਦਾ ਟੀਚਾ ਹਾਸਲ ਕਰਨ ਲਈ ਫਿਰ ਉਹੀ ਭਾਵਨਾ ਦਿਖਾਉਣ ਦੀ ਲੋੜ ਹੈ।
ਮੋਦੀ ਨੇ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੌਰਾਨ ਕਿਹਾ ਕਿ ਉਨ੍ਹਾਂ ਵੱਲੋਂ ਆਜ਼ਾਦੀ ਦਿਹਾੜੇ ’ਤੇ ਗ਼ੈਰ-ਸਿਆਸੀ ਪਿਛੋਕੜ ਵਾਲੇ ਇੱਕ ਲੱਖ ਨੌਜਵਾਨਾਂ ਨੂੰ ਰਾਜਨੀਤੀ ’ਚ ਸ਼ਾਮਲ ਹੋਣ ਦੇ ਸੱਦੇ ਨੂੰ ਵੱਡੇ ਪੱਧਰ ’ਤੇ ਪ੍ਰਤੀਕਿਰਿਆ ਮਿਲੀ ਹੈ ਅਤੇ ਕੁਝ ਨੌਜਵਾਨਾਂ ਨੇ ਕਿਹਾ ਹੈ ਕਿ ਪਰਿਵਾਰਵਾਦ ਦੀ ਸਿਆਸਤ ਨਵੀਂ ਪ੍ਰਤਿਭਾ ਨੂੰ ਦਬਾ ਦਿੰਦੀ ਹੈ। ਉਨ੍ਹਾਂ ਕਿਹਾ, ‘ਇਸ ਸਾਲ ਮੈਂ ਲਾਲ ਕਿਲੇ ਤੋਂ ਗ਼ੈਰ-ਸਿਆਸੀ ਪਿਛੋਕੜ ਵਾਲੇ ਇੱਕ ਲੱਖ ਨੌਜਵਾਨਾਂ ਨੂੰ ਸਿਆਸੀ ਪ੍ਰਬੰਧ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਮੇਰੀ ਇਸ ਗੱਲ ’ਤੇ ਜ਼ਬਰਦਸਤ ਪ੍ਰਤੀਕਿਰਿਆ ਮਿਲੀ ਹੈ। ਇਸ ਤੋਂ ਪਤਾ ਲਗਦਾ ਹੈ ਕਿ ਕਿੰਨੀ ਵੱਡੀ ਗਿਣਤੀ ’ਚ ਸਾਡੇ ਨੌਜਵਾਨ ਸਿਆਸਤ ’ਚ ਆਉਣ ਨੂੰ ਤਿਆਰ ਬੈਠੇ ਹਨ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਬਸ ਸਹੀ ਮੌਕੇ ਤੇ ਸਹੀ ਅਗਵਾਈ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਸਮੂਹਿਕ ਕੋਸ਼ਿਸ਼ਾਂ ਨਾਲ ਅਜਿਹੇ ਨੌਜਵਾਨ ਵੀ ਸਿਆਸਤ ’ਚ ਆ ਸਕਣਗੇ ਜਿਨ੍ਹਾਂ ਦਾ ਕੋਈ ਸਿਆਸੀ ਪਿਛੋਕੜ ਨਹੀਂ ਹੈ ਅਤੇ ਉਨ੍ਹਾਂ ਦੀ ਲਗਨ ਦੇਸ਼ ਦੇ ਕੰਮ ਆਵੇਗੀ।
ਮੋਦੀ ਨੇ ਪ੍ਰੋਗਰਾਮ ਦੌਰਾਨ ਆਈਆਈਟੀ ਮਦਰਾਸ ਦੇ ਸਾਬਕਾ ਵਿਦਿਆਰਥੀਆਂ ਤੇ ‘ਗੈਲੈਕਸਆਈ’ ਪੁਲਾੜ ਸਟਾਰਟਅਪ ਦੇ ਨੌਜਵਾਨ ਉੱਦਮੀਆਂ ਨਾਲ ਵੀ ਗੱਲ ਕੀਤੀ ਜਿਨ੍ਹਾਂ ਪ੍ਰਧਾਨ ਮੰਤਰੀ ਨੂੰ ਆਪਣੇ ਕੰਮ ਬਾਰੇ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਪੁਲਾੜ ਖੇਤਰ ’ਚ ਵੱਖ ਵੱਖ ਸੁਧਾਰਾਂ ਨਾਲ ਕਾਫੀ ਫਾਇਦਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਚੰਦਰਯਾਨ-3 ਦੀ ਪਹਿਲੀ ਵਰ੍ਹੇਗੰਢ ਮੌਕੇ 23 ਅਗਸਤ ਨੂੰ ਪਹਿਲਾ ਕੌਮੀ ਪੁਲਾੜ ਦਿਵਸ ਮਨਾਇਆ। -ਪੀਟੀਆਈ

‘ਹਰ ਘਰ ਤਿਰੰਗਾ’ ਤੇ ‘ਪੂਰਾ ਦੇਸ਼ ਤਿਰੰਗਾ’ ਮੁਹਿੰਮ ਨੂੰ ਜ਼ਬਰਦਸਤ ਕਾਮਯਾਬੀ ਦੱਸਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਹਰ ਘਰ ਤਿਰੰਗਾ’ ਅਤੇ ‘ਪੂਰਾ ਦੇਸ਼ ਤਿਰੰਗਾ’ ਮੁਹਿੰਮ ਇੱਕ ਜ਼ਬਰਦਸਤ ਕਾਮਯਾਬੀ ਸੀ। ਉਨ੍ਹਾਂ ਆਪਣੇ ਪ੍ਰੋਗਰਾਮ ਦੌਰਾਨ ਅਸਾਮ ਦੇ ਬਾਰੇਕੁਰੀ ਪਿੰਡ ਦੀ ਵੀ ਮਿਸਾਲ ਦਿੱਤੀ ਜਿੱਥੇ ਮੋਰਾਨ ਭਾਈਚਾਰੇ ਦੇ ਲੋਕਾਂ ਦਾ ਹੁਲਾਕ ਗਿੱਬਨ (ਬਾਂਦਰਾਂ ਦੀ ਇੱਕ ਨਸਲ) ਨਾਲ ਡੂੰਘਾ ਸਬੰਧ ਹੈ। ਉਨ੍ਹਾਂ ਮਨੁੱਖ-ਪਸ਼ੂ ਸਬੰਧ ਦੀ ਇੱਕ ਹੋਰ ਮਿਸਾਲ ਦਿੰਦਿਆਂ ਕਿਹਾ ਕਿ ਅਰੁਣਾਚਲ ਪ੍ਰਦੇਸ਼ ਦੇ ਨੌਜਵਾਨਾਂ ਨੇ ਜੰਗਲੀ ਜਾਨਵਰਾਂ ਦਾ ਉਨ੍ਹਾਂ ਦੇ ਸਿੰਗਾਂ ਤੇ ਦੰਦਾਂ ਲਈ ਸ਼ਿਕਾਰ ਰੋਕਣ ਲਈ 3-ਡੀ ਪ੍ਰਿੰਟਿੰਗ ਤਕਨੀਕ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਮੋਦੀ ਨੇ ਇਹ ਵੀ ਕਿਹਾ ਕਿ 29 ਅਗਸਤ ਨੂੰ ਤੇਲਗੂ ਭਾਸ਼ਾ ਦਿਵਸ ਹੈ ਤੇ ਉਨ੍ਹਾਂ ਤੇਲਗੂ ਭਾਸ਼ੀ ਲੋਕਾਂ ਨੂੰ ਇਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਪੈਰਿਸ ’ਚ ਪੈਰਾਲੰਪਿਕਸ ਵਿੱਚ ਹਿੱਸਾ ਲੈਣ ਜਾ ਰਹੇ ਖਿਡਾਰੀਆਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ।

Advertisement

Advertisement
Author Image

sukhwinder singh

View all posts

Advertisement
×