For the best experience, open
https://m.punjabitribuneonline.com
on your mobile browser.
Advertisement

ਸੰਵਿਧਾਨ ਨੂੰ ਬਚਾਉਣ ਲਈ ਭਾਜਪਾ ਤੇ ‘ਆਪ’ ਨੂੰ ਹਰਾਉਣਾ ਜ਼ਰੂਰੀ: ਗਾਂਧੀ

10:47 AM Apr 21, 2024 IST
ਸੰਵਿਧਾਨ ਨੂੰ ਬਚਾਉਣ ਲਈ ਭਾਜਪਾ ਤੇ ‘ਆਪ’ ਨੂੰ ਹਰਾਉਣਾ ਜ਼ਰੂਰੀ  ਗਾਂਧੀ
ਮੰਚ ’ਤੇ ਉਮੀਦਵਾਰ ਧਰਮਵੀਰ ਗਾਂਧੀ ਅਤੇ ਆਗੂ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 20 ਅਪਰੈਲ
ਬਾਬਾ ਭੀਮ ਰਾਓ ਅੰਬੇਡਕਰ ਵੱਲੋਂ ਸਿਰਜੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ, ਧਰਮ ਨਿਰਪੱਖਤਾ, ਬੁਨਿਆਦੀ ਸਹੂਲਤਾਂ, ਮਨੁੱਖੀ ਅਧਿਕਾਰਾਂ, ਆਰਥਿਕ ਤੇ ਧਾਰਮਿਕ ਆਜ਼ਾਦੀ ਅਤੇ ਸਮਾਜਿਕ ਵਿਕਾਸ ਦੀ ਬਹਾਲੀ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਛੁਟਕਾਰਾ ਪਾਉਣ ਲਈ ਲੋਕ ਸਭਾ ਚੋਣ ਮਹੱਤਵਪੂਰਨ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਰਹਿਨੁਮਾਈ ਹੇਠ ਪਿੰਡ ਬਣਵਾਲਾ ਵਿੱਚ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣ ਪ੍ਰਚਾਰ ਵਿੱਚ ਜੁੱਟ ਜਾਣ ਦੀ ਅਪੀਲ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਮੁੱਕਰ ਕੇ ਦੇਸ਼ ਦੇ ਅੰਨਦਾਤੇ ਨਾਲ ਵਾਅਦਾਖਿਲਾਫੀ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਮਨਵਾਉਣ ਸੰਘਰਸ਼ ਕਰਦੇ ਕਿਸਾਨਾਂ ਉੱਤੇ ਹਰਿਆਣਾ ਪੁਲੀਸ ਤੇ ਸੁਰੱਖਿਆ ਬਲਾਂ ਨੇ ਅਣਮਨੁੱਖੀ ਅੱਤਿਆਚਾਰ ਕਰਦਿਆਂ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ‘ਆਪ’ ਦੀ ਅਜੋਕੀ ਲੀਡਰਸ਼ਿਪ ਆਪਣੇ ਪੁਰਾਣੇ ਸਿਧਾਂਤਾਂ ਨੂੰ ਭੁਲਾ ਕੇ ਆਮ ਪਾਰਟੀਆਂ ਵਰਗੀ ਪਾਰਟੀ ਹੋ ਗਈ ਹੈ, ਪੰਜਾਬ ਵਿੱਚ ਸਿਖਰਾਂ ਨੂੰ ਛੋਹ ਰਹੇ ਭ੍ਰਿਸ਼ਟਾਚਾਰ ਤੋਂ ਦੁਖੀ ਲੋਕ ਭਾਜਪਾ ਅਤੇ ‘ਆਪ’ ਦੇ ਉਮੀਦਵਾਰਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਮਨ ਬਣਾਈਂ ਬੈਠੇ ਹਨ।
ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਤੇ ਦਲੇਰ ਸਿੰਘ ਹਰਿਆਊ ਨੇ ਕਿਹਾ ਕਿ ਦੋ ਵਾਰ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਅਤੇ ਚਾਰ ਵਾਰ ਲੋਕ ਸਭਾ ਮੈਂਬਰ ਰਹੀ ਪ੍ਰਨੀਤ ਕੌਰ ਨੇ ਹਰ ਸਾਲ ਬਰਬਾਦੀ ਦਾ ਕਾਰਨ ਬਣਦੇ ਘੱਗਰ ਦਰਿਆ, ਰੇਲਵੇ ਲਾਈਨ, ਉੱਚ ਤੇ ਤਕਨੀਕੀ ਸਿੱਖਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਦੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਵੋਟਰਾਂ ਨੂੰ ਯਕੀਨ ਦਵਾਇਆ ਹੈ ਕਿ ਜਿੱਤਣ ਤੋਂ ਬਾਅਦ ਡਾਕਟਰ ਧਰਮਵੀਰ ਗਾਂਧੀ ਉਕਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਖਰੋੜਾ, ਗੁਰਦਰਸ਼ਨ ਸਿੰਘ ਗਲੋਲੀ, ਨਿਰਮਲ ਸਿੰਘ ਪੰਨੂ, ਸਾਬਕਾ ਸਰਪੰਚ ਮੋਹਰ ਸਿੰਘ ਜਿਉਣਪੁਰਾ, ਭਗਤ ਸਿੰਘ ਧਾਮੀ, ਰਾਜਕੁਮਾਰ ਖੇਤਲਾ, ਅੰਮ੍ਰਿਤ ਅਨਮੋਲ, ਰਣਜੀਤ ਸਿੰਘ ਮੁਤੌਲੀ ਤੇ ਪਿਆਰਾ ਸਿੰਘ ਗੁਲਾੜ੍ਹ ਆਦ ਨੇ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×