ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਤੇ ਕਿਸਾਨੀ ਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜ਼ਰੂਰੀ: ਲੱਖੋਵਾਲ

11:15 AM May 11, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਲੱਖੋਵਾਲ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਮਈ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫ਼ਤਰ ਵਿੱਚ ਹੋਈ। ਇਸ ਵਿੱਚ ਯੂਨੀਅਨ ਦੇ ਅਹੁਦੇਦਾਰਾਂ, ਐਗਜ਼ੈਕਟਿਵ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੇ ਕਿਸਾਨੀ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ।
ਮੀਟਿੰਗ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਤੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਪਹਿਲੀ ਜੂਨ ਨੂੰ ਹੋ ਰਹੀਆਂ ਹਨ ਅਤੇ ਭਾਜਪਾ ਇੱਕ ਵਾਰ ਫਿਰ ਤੋਂ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਦੇਸ਼ ਤੇ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਚੋਣਾਂ ਵਿੱਚ ਭਾਜਪਾ ਨੂੰ ਹਰਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸੇ ਕੜੀ ਵਜੋਂ 21 ਮਈ ਨੂੰ ਅਨਾਜ ਮੰਡੀ ਜਗਰਾਉਂ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ ਭਾਜਪਾ ਤੋਂ ਜਵਾਬ ਮੰਗਿਆ ਜਾਵੇਗਾ ਕਿ ਕਿਸਾਨਾਂ ਨਾਲ ਦਿੱਲੀ ਅੰਦੋਲਨ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਸਗੋਂ ਚੋਰ ਮੋਰੀਆਂ ਰਾਹੀਂ ਪੰਜਾਬ ’ਚ ਸਾਇਲੋਜ ਖੋਲ੍ਹ ਕੇ ਮੰਡੀਆਂ ਤੋੜੀਆਂ ਜਾ ਰਹੀਆਂ ਹਨ ਤੇ ਬਿਜਲੀ ਸੋਧ ਬਿੱਲ-2020 ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜਗਰਾਉਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਉਨ੍ਹਾਂ ਰੈਲੀ ਦੀ ਸਫ਼ਲਤਾ ਲਈ ਜ਼ਿਲ੍ਹਾ ਵਾਰ ਡਿਊਟੀਆਂ ਵੀ ਲਗਾਈਆਂ ਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਵਿੱਚ ਪਹੁੰਚਣ। ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰੂਪ ਸਿੰਘ ਰਾਮਾ, ਪਰਸ਼ੋਤਮ ਸਿੰਘ ਗਿੱਲ ਅਤੇ ਬਲਦੇਵ ਸਿੰਘ ਸ਼ਾਹਕੋਟ ਨੇ ਪੰਜਾਬ ਸਰਕਾਰ ਨੂੰ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਅਪੀਲ ਕੀਤੀ। ਇਸ ਮੌਕੇ ਨਛੱਤਰ ਸਿੰਘ ਵੈਦਵਾਨ, ਜਸਵੰਤ ਸਿੰਘ ਬੀਜਾ ਅਤੇ ਗੁਰਪ੍ਰੀਤ ਸਿੰਘ ਸਾਹਾਬਾਣਾ ਨੇ ਗੰਨੇ ਦੀ ਬਕਾਇਆ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦੀ ਮੰਗ ਕੀਤੀ। ਨਿਰਮਲ ਸਿੰਘ ਝੰਡੂਕੇ, ਗੁਲਜ਼ਾਰ ਸਿੰਘ ਘੱਲਕਲਾਂ ਅਤੇ ਸੂਰਤ ਸਿੰਘ ਕਾਦਰਵਾਲਾ ਨੇ ਵਿਆਜ ਤੇ ਸੁਸਾਈਟੀਆਂ ਵਿੱਚ ਆਉਂਦੀ ਤਿੰਨ ਫ਼ੀਸਦੀ ਸਬਸਿਡੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਦਰਸ਼ਨ ਸਿੰਘ ਜਟਾਣਾ, ਮਨਜੀਤ ਸਿੰਘ ਢੀਂਡਸਾ, ਜੋਗਿੰਦਰ ਸਿੰਘ ਢਿੱਲੋਂ, ਸੁਰਜੀਤ ਸਿੰਘ ਹਰੀਏਵਾਲ, ਜਸਵੰਤ ਸਿੰਘ ਸਿੰਘਪੁਰ ਦੋਨਾ, ਦਲਜੀਤ ਸਿੰਘ ਚਲਾਕੀ, ਹਰਮੇਲ ਸਿੰਘ ਭੁਟੇਹੜੀ, ਭੁਪਿੰਦਰ ਸਿੰਘ ਦੋਲਤਪੁਰਾ, ਦਵਿੰਦਰ ਸਿੰਘ ਦੇਹਕਲਾਂ ਮੁਹਾਲੀ, ਅਮਰੀਕ ਸਿੰਘ ਸੰਧੂ, ਜਸਵੀਰ ਸਿੰਘ ਖੇੜੀਰਾਜੂ, ਦਾਰਾ ਸਿੰਘ ਮਾਈਸਰਖਾਨਾ, ਰਣਜੀਤ ਸਿੰਘ ਬਰਨਾਲਾ ਵੀ ਹਾਜ਼ਰ ਸਨ।

Advertisement

Advertisement