ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ: ਥਰੂਰ

07:56 AM May 26, 2024 IST
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼ਸ਼ੀ ਥਰੂਰ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 25 ਮਈ
ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਦੇਸ਼ ਬਹੁਤ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ ਤੇ ਦੇਸ਼ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ ਹੈ। ਉਨ੍ਹਾਂ ਅੱਜ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਚੰਨੀ ਦੀ ਜਿੱਤ ਨਾਲ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ-ਇੱਕ ਵੋਟ ਸੋਚ-ਸਮਝ ਕੇ ਪਾਉਣ ਦੀ ਲੋੜ ਹੈ। ਸ੍ਰੀ ਥਰੂਰ ਨੇ ਕਿਹਾ ਕਿ ਭਾਜਪਾ ਦੇਸ਼ ਦੇ ਲੋਕਾਂ ਵਿੱਚ ਵੰਡੀਆਂ ਪਾ ਕੇ ਫਿਰਕੂ ਜ਼ਹਿਰ ਘੋਲ ਰਹੀ ਹੈ। ਭਾਜਪਾ ਲੋਕਾਂ ਨੂੰ ਧਰਮ ਅਤੇ ਜਾਤ ਦੇ ਆਧਾਰ ’ਤੇ ਵੰਡ ਰਹੀ ਹੈ। ਹਿੰਦੂ, ਸਿੱਖ, ਮੁਸਲਮਾਨ, ਈਸਾਈ ਅਤੇ ਹੋਰ ਧਰਮਾਂ ਦੇ ਲੋਕ ਜੋ ਪਹਿਲਾਂ ਸਦੀਆਂ ਤੋਂ ਇਕੱਠੇ ਰਹਿੰਦੇ ਆ ਰਹੇ ਹਨ, ਉਨ੍ਹਾਂ ਨੂੰ ਭਾਜਪਾ ਨੇ ਵੰਡਣ ਦਾ ਯਤਨ ਕੀਤਾ ਹੈ। ਸ੍ਰੀ ਥਰੂਰ ਨੇ ਪਾਰਟੀ ਛੱਡਣ ਵਾਲੇ ਆਗੂਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿਰਫ ਥੋੜ੍ਹੇ ਸਮੇਂ ਦੇ ਫਾਇਦੇ ਦੇਖੇ ਹਨ ਪਰ ਲੰਬੇ ਸਮੇਂ ’ਚ ਕੀ ਹੋਵੇਗਾ, ਇਸ ’ਤੇ ਧਿਆਨ ਨਹੀਂ ਦਿੱਤਾ। ਸ੍ਰੀ ਥਰੂਰ ਨੇ ਕਿਹਾ ਕਿ ਭਾਜਪਾ ਨੇ ਜਮਹੂਰੀ ਸੰਸਥਾਵਾਂ ਨੂੰ ਵੀ ਨਹੀਂ ਬਖ਼ਸ਼ਿਆ। ਜਮਹੂਰੀ ਸੰਸਥਾ ਨੂੰ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨਾ ਸੀ ਪਰ ਭਾਜਪਾ ਨੇ ਉਸ ’ਤੇ ਦਬਾਅ ਪਾ ਕੇ ਉਸ ਨੂੰ ਆਪਣੇ ਰਾਜਨੀਤਿਕ ਫਾਇਦੇ ਲਈ ਵਰਤਿਆ ਹੈ। ਸਰਕਾਰ ਖ਼ਿਲਾਫ਼ ਬੋਲਣ ਵਾਲੇ ਮੀਡੀਆ ਗਰੁੱਪ ਨੂੰ ਏਜੰਸੀਆਂ ਦਾ ਕੰਮ ਕਰਨਾ ਪੈ ਰਿਹਾ ਹੈ। ਦੇਸ਼ ਵਿੱਚ ਖੁੱਲ੍ਹ ਕੇ ਬੋਲਣ ਦਾ ਅਧਿਕਾਰ ਨਹੀਂ ਹੈ।

Advertisement

Advertisement
Advertisement