ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦਾ ਜ਼ਿਮਨੀ ਚੋਣਾਂ ’ਚ ਹਿੱਸਾ ਨਾ ਲੈਣਾ ਮੰਦਭਾਗਾ: ਡੂਮਛੇੜੀ

12:09 PM Oct 27, 2024 IST

ਪੱਤਰ ਪ੍ਰੇਰਕ
ਮੋਰਿੰਡਾ, 26 ਅਕਤੂਬਰ
ਪੰਥਕ ਅਕਾਲੀ ਲਹਿਰ ਦੇ ਕਾਰਜਕਾਰੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਨੇ ਕਿਹਾ ਕਿ ਪੰਜਾਬ ਦੀ ਵੱਡੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਜ਼ਿਮਨੀ ਚੋਣਾਂ ਵਿੱਚ ਹਿੱਸਾ ਨਾ ਲੈਣਾ ਸੂਬੇ ਲਈ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਗੌਰਵਮਈ ਇਤਿਹਾਸ ਅੱਜ ਮੌਜੂਦਾ ਲੀਡਰਸ਼ਿਪ ਨੇ ਰੋਲ ਕੇ ਰੱਖ ਦਿੱਤਾ ਹੈ। ਬਾਦਲ ਪਰਿਵਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਲੜਨ ਜੋਗੀ ਨਹੀਂ ਰਹੀ। ਸ੍ਰੀ ਡੂਮਛੇੜੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਮਰਹੂਮ ਸ਼ੇਰ ਸਿੰਘ ਡੂਮਛੇੜੀ ਯੂਥ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਦੇ ਸਮੇਂ ਅਕਾਲੀ ਦਲ ਪਾਰਟੀ ਚੜ੍ਹਦੀਕਲਾ ’ਚ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਜ਼ਾਦੀ ਤੋਂ ਬਾਅਦ ਲਗਪਗ ਅੱਧੇ ਤੋਂ ਵੀ ਜ਼ਿਆਦਾ ਸਮਾਂ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ। ਜੋ ਅੱਜ ਬਿਲਕੁਲ ਹੀ ਹਾਸ਼ੀਏ ’ਤੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਨੂੰ ਦੁਬਾਰਾ ਚੜ੍ਹਦੀਕਲਾ ਵਿੱਚ ਲਿਆਉਣਾ ਹੈ ਤਾਂ ਮੌਜੂਦਾ ਲੀਡਰਸ਼ਿਪ ਨੂੰ ਬਦਲਣਾ ਪਵੇਗਾ ਕਿਉਂਕਿ ਪੰਜਾਬ ਦੇ ਲੋਕ ਮੌਜੂਦਾ ਲੀਡਰਸ਼ਿਪ ਤੋਂ ਔਖੇ ਹਨ ਨਾ ਕਿ ਅਕਾਲੀ ਦਲ ਤੋਂ।

Advertisement

Advertisement