ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ’ਚ ਵਿਸ਼ਵ ਕ੍ਰਿਕਟ ਕੱਪ ਦਾ ਮੈਚ ਨਾ ਹੋਣਾ ਮੰਦਭਾਗਾ: ਬੇਦੀ

07:00 PM Jun 29, 2023 IST

ਐਸ.ਏ.ਐਸ. ਨਗਰ (ਮੁਹਾਲੀ): ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੀਸੀਏ ਸਟੇਡੀਅਮ ਨੂੰ ਵਿਸ਼ਵ ਕ੍ਰਿਕਟ ਕੱਪ ਦਾ ਕੋਈ ਮੈਚ ਨਾ ਦਿੱਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਹਰ ਪੱਖੋਂ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਹੁਣ ਖੇਡਾਂ ਦੇ ਮਾਮਲੇ ਵਿੱਚ ਵੀ ਪੰਜਾਬ ਨਾਲ ਧੱਕਾ ਸ਼ੁਰੂ ਹੋ ਗਿਆ ਹੈ। ਸ੍ਰੀ ਬੇਦੀ ਨੇ ਕਿਹਾ ਕਿ ਨਾ ਸਿਰਫ਼ ਮੁਹਾਲੀ ਦੇ ਫੇਜ਼-9 ਵਿੱਚ ਕੌਮਾਂਤਰੀ ਪੱਧਰ ਦਾ ਪੀਸੀਏ ਕ੍ਰਿਕਟ ਸਟੇਡੀਅਮ ਹੈ ਬਲਕਿ ਨਿਊ ਚੰਡੀਗੜ੍ਹ ਵਿੱਚ ਵੀ ਨਵਾਂ ਸਟੇਡੀਅਮ ਬਣ ਕੇ ਤਿਆਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਕੱਪ ਦੇ ਤਿੰਨ ਮੈਚ ਗੁਜਰਾਤ ਨੂੰ ਦੇਣੇ ਅਤੇ ਚਾਰ ਮੈਚ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਖੇਡ ਸਟੇਡੀਅਮ ਵਿੱਚ ਕਰਵਾਉਣੇ ਇਹ ਸਾਬਿਤ ਕਰਦੇ ਹਨ ਕਿ ਕੇਂਦਰ ਸਰਕਾਰ ਪੰਜਾਬ ਨਾਲ ਜਾਣਬੁੱਝ ਕੇ ਵਿਤਕਰਾ ਕਰ ਰਹੀ ਹੈ। -ਪੱਤਰ ਪ੍ਰੇਰਕ

Advertisement

Advertisement
Tags :
ਹੋਣਾਕ੍ਰਿਕਟਬੇਦੀਮੰਦਭਾਗਾ:ਮੁਹਾਲੀਵਿਸ਼ਵ