For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਦਾ ਬਸਪਾ ਨੂੰ ਸਮਰਥਨ ਦੇਣਾ ਗਲਤ: ਪਰਮਿੰਦਰ ਢੀਂਡਸਾ

09:36 PM Jun 30, 2024 IST
ਸ਼੍ਰੋਮਣੀ ਅਕਾਲੀ ਦਲ ਦਾ ਬਸਪਾ ਨੂੰ ਸਮਰਥਨ ਦੇਣਾ ਗਲਤ  ਪਰਮਿੰਦਰ ਢੀਂਡਸਾ
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 30 ਜੂਨ
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਲਹਿਰਾਗਾਗਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇਣ ਤੋਂ ਬਾਅਦ ਪਾਰਟੀ ਦੇ ਪ੍ਰਧਾਨ ਵੱਲੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ ਜੋ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਪਾਰਟੀ ਦਾ ਪ੍ਰਧਾਨ ਆਪਣੀ ਹੀ ਪਾਰਟੀ ਦਾ ਵਿਰੋਧ ਕਰ ਰਿਹਾ ਹੋਵੇ ਉਹ ਪਾਰਟੀ ਦਾ ਭਲਾ ਕਿਵੇਂ ਕਰ ਸਕਦਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ
ਸੁਖਬੀਰ ਬਾਦਲ ਵੱਲੋਂ ਲਏ ਗਏ ਪਾਰਟੀ ਦੇ 99 ਫੀਸਦੀ ਫੈਸਲੇ ਸਿਧਾਂਤਾਂ ਦੇ ਉਲਟ ਹਨ ਜੋ ਸੌ ਸਾਲ ਪੁਰਾਣੀ ਅਤੇ ਪੰਜਾਬੀਆ ਦੀ ਮਾਂ ਪਾਰਟੀ ਲਈ ਨੁਕਸਾਨਦੇਹ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਦੀ ਸੋਚ ਦੀ ਬਜਾਏ ਸਰਮਾਏਦਾਰਾਂ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਸ੍ਰੀ ਢੀਂਡਸਾ ਨੇ ਕਿਹਾ ਕਿ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਦੇ ਹੱਕ ਵਿਚ ਪਾਰਟੀ ਵਰਕਰ ਡੱਟ ਕੇ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਲਈ ਗੰਭੀਰ ਸਮੱਸਿਆ ਹੈ ਤੇ ਇਸ ਨੂੰ ਨੱਥ ਪਾਉਣ ਲਈ ਸੁਹਿਰਦ ਹੋਣ ਦੀ ਲੋੜ ਹੈ।

Advertisement

Advertisement
Author Image

sukhitribune

View all posts

Advertisement
Advertisement
×