ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈਟੀ ਪਾਰਕ: ਡੀਟੀ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

07:14 AM Aug 25, 2024 IST
ਚੰਡੀਗੜ੍ਹ ਦੇ ਡੀਟੀ ਮਾਲ ਦੀ ਜਾਂਚ ਕਰਦੇ ਹੋਏ ਪੁਲੀਸ ਮੁਲਾਜ਼ਮ ਤੇ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਇੱਥੋਂ ਦੇ ਆਈਟੀ ਪਾਰਕ ਵਿਚਲੇ ਡੀਟੀ ਮਾਲ ਨੂੰ ਅੱਜ ਦੁਪਹਿਰ ਸਮੇਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਮੁਸਤੈਦ ਹੋ ਗਈ। ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ, ਥਾਣਾ ਆਈਟੀ ਪਾਰਕ ਦੀ ਟੀਮ ਸਣੇ ਵੱਡੀ ਗਿਣਤੀ ਵਿਚ ਪੁਲੀਸ ਮੁਲਾਜ਼ਮਾਂ ਨੇ ਡੀਟੀ ਮਾਲ ’ਤੇ ਮੋਰਚਾ ਸਾਂਭ ਲਿਆ। ਚੰਡੀਗੜ੍ਹ ਪੁਲੀਸ ਨੇ ਮਾਲ ਨੂੰ ਖਾਲੀ ਕਰਵਾ ਕੇ ਚੈਕਿੰਗ ਕੀਤੀ ਪਰ ਕੁਝ ਨਹੀਂ ਮਿਲਿਆ। ਇਸ ਦੌਰਾਨ ਚੰਡੀਗੜ੍ਹ ਪੁਲੀਸ ਦੀ ਡੌਗ ਤੇ ਬੰਬ ਸਕੁਐਡ ਟੀਮਾਂ ਦੇ ਮੈਂਬਰਾਂ ਨੇ ਛਾਣਬੀਣ ਕੀਤੀ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਡੀਟੀ ਮਾਲ ਨੂੰ ਫੋਨ ਕਰ ਕੇ ਬੰਬ ਰਾਹੀਂ ਉਡਾਉਣ ਦੀ ਧਮਕੀ ਮਿਲੀ ਸੀ। ਇਸ ਤੋਂ ਤੁਰੰਤ ਬਾਅਦ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮਾਂ ਨੇ ਮਾਲ ਵਿੱਚ ਮੋਰਚਾ ਸਾਂਭ ਲਿਆ। ਪੁਲੀਸ ਨੇ ਮਾਲ ਵਿੱਚ ਪਹੁੰਚ ਕੇ ਕੋਨੇ-ਕੋਨੇ ਦੀ ਚੈਕਿੰਗ ਕੀਤੀ। ਪੁਲੀਸ ਨੇ ਮਾਲ ਦੀ ਪਾਰਕਿੰਗ ਦੇ ਆਲੇ-ਦੁਆਲੇ ਵੀ ਤਲਾਸ਼ੀ ਮੁਹਿੰਮ ਚਲਾਈ ਪਰ ਉੱਥੋਂ ਕੁਝ ਨਾ ਮਿਲਿਆ। ਇਸ ਬਾਰੇ ਥਾਣਾ ਆਈਟੀ ਪਾਰਕ ਦੇ ਐੱਸਐੱਚਓ ਨੇ ਡੀਟੀ ਮਾਲ ਵਿੱਚ ਬੰਬ ਦੀ ਅਫਵਾਹ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁਪਹਿਰ ਸਮੇਂ ਇਕ ਫੋਨ ਕਾਲ ਆਈ ਸੀ ਪਰ ਮਾਲ ਦੀ ਚੈਕਿੰਗ ਕਰਨ ਤੋਂ ਬਾਅਦ ਕੁਝ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇਕ ਈ-ਮੇਲ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਮਾਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ। ਉਸ ਤੋਂ ਬਾਅਦ ਪੁਲੀਸ ਨੇ ਸਾਰੇ ਮਾਲਾਂ ਨੂੰ ਖਾਲੀ ਕਰਵਾ ਕੇ ਚੈਕਿੰਗ ਕੀਤੀ ਸੀ ਪਰ ਉੱਥੋਂ ਵੀ ਕੁਝ ਨਹੀਂ ਮਿਲਿਆ ਸੀ।

Advertisement

Advertisement