ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਤੇ ਆਲੇ-ਦੁਆਲੇ ਦੇ ਇਲਾਕੇ ’ਚ ਮੀਂਹ ਪਿਆ

07:06 AM Aug 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਗਸਤ
ਸਿਟੀ ਬਿਊਟੀਫੁਲ ਚੰਡੀਗੜ੍ਹ ਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਕਈ ਥਾਵਾਂ ’ਤੇ ਰੁਕ-ਰੁਕ ਕੇ ਪਏ ਮੀਂਹ ਕਰ ਕੇ ਸ਼ਹਿਰ ਦਾ ਮੌਸਮ ਸੁਹਾਵਣਾ ਹੋ ਗਿਆ ਹੈ। ਮੀਂਹ ਕਰ ਕੇ ਲੋਕਾਂ ਨੇ ਗਰਮੀ ਤੋਂ ਮਾਮੂਲੀ ਰਾਹਤ ਮਹਿਸੂਸ ਕੀਤੀ ਤੇ ਲੋਕ ਮੌਸਮ ਦਾ ਆਨੰਦ ਮਾਣਦੇ ਦਿਖਾਈ ਦਿੱਤੇ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰ ਤੋਂ ਮੱਧਮ ਧੁੱਪ ਨਿਕਲੀ ਹੋਈ ਸੀ, ਪਰ ਦੁਪਹਿਰ ਸਮੇਂ ਸ਼ਹਿਰ ਵਿੱਚ ਕਈ ਥਾਵਾਂ ’ਤੇ ਮੀਂਹ ਪਿਆ। ਮੀਂਹ ਨੇ ਸ਼ਹਿਰ ਦੇ ਕੁਝ ਇਲਾਕੇ ਜਲ-ਥਲ ਕਰ ਦਿੱਤੇ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਸ਼ਹਿਰ ਵਿੱਚ 15 ਐੱਮਐੱਮ ਮੀਂਹ ਪਿਆ ਹੈ ਜਦੋਂਕਿ ਕਈ ਥਾਵਾਂ ’ਤੇ ਰਾਤ ਸਮੇਂ ਵੀ ਮੀਂਹ ਪਿਆ ਸੀ। ਇਸ ਤਰ੍ਹਾਂ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿੱਚ ਕੁੱਲ 37.1 ਐੱਮਐੱਮ ਮੀਂਹ ਪਿਆ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਟੀ ਬਿਊਟੀਫੁਲ ਵਿੱਚ ਮੀਂਹ ਪੈਣ ਕਰ ਕੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ਹਿਰ ਦੇ ਤਾਪਮਾਨ ਵਿੱਚ 24 ਘੰਟਿਆਂ ’ਚ 1.5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਨੇ ਅਗਲੇ 5 ਦਿਨ 18 ਤੋਂ 22 ਅਗਸਤ ਤੱਕ ਸ਼ਹਿਰ ਵਿੱਚ ਰੁਕ-ਰੁਕ ਮੀਂਹ ਪੈਣ ਤੇ ਬੱਦਲਵਾਈ ਦੀ ਪੇਸ਼ੀਨਗੋਈ ਕੀਤੀ ਹੈ।
ਅੱਜ ਸ਼ਹਿਰ ਵਿੱਚ ਮੀਂਹ ਪੈਣ ਕਰ ਕੇ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਸੀ, ਜਿਸ ਕਰ ਕੇ ਵੱਡੀ ਗਿਣਤੀ ਵਿੱਚ ਲੋਕ ਸੁਹਾਵਣੇ ਮੌਸਮ ਦਾ ਆਨੰਦ ਮਾਣਦੇ ਦਿਖਾਈ ਦਿੱਤੇ। ਸੁਹਾਵਣਾ ਮੌਸਮ ਹੋਣ ਕਰ ਕੇ ਸ਼ਹਿਰ ਦੀ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਹੋਰਨਾਂ ਘੁੰਮਣ-ਫਿਰਨ ਵਾਲੀਆਂ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਸੈਲਾਨੀ ਵੀ ਮੌਸਮ ਦਾ ਆਨੰਦ ਮਾਣਦੇ ਦਿਖਾਈ ਦਿੱਤੇ।

Advertisement

Advertisement