ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਧਾਨੀ ਵਿੱਚ ਦੁਪਹਿਰ ਅਤੇ ਸ਼ਾਮ ਨੂੰ ਕਈ ਖੇਤਰਾਂ ਵਿੱਚ ਮੀਂਹ ਪਿਆ

07:51 AM Jul 11, 2024 IST
ਦਿੱਲੀ ਵਿੱਚ ਯਮੁਨਾ ਨੇੜਲੇ ਖੇਤਰ ਦਾ ਜਾਇਜ਼ਾ ਲੈਂਦੀ ਹੋਈ ਕੈਬਨਿਟ ਮੰਤਰੀ ਆਤਿਸ਼ੀ ਅਤੇ ਹੋੋਰ। -ਫੋਟੋ: ਮੁਕੇਸ਼ ਅਗਰਵਾਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਜੁਲਾਈ
ਦਿੱਲੀ ਵਿੱਚ ਬੁੱਧਵਾਰ ਦੁਪਹਿਰ ਅਤੇ ਸ਼ਾਮ ਨੂੰ ਹਲਕੀ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ 13 ਜੁਲਾਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸ਼ਾਮ ਨੂੰ ਆਈਟੀਓ, ਅਕਸ਼ਰਧਾਮ, ਲੋਦੀ ਰੋਡ ਤੇ ਐੱਨਸੀਆਰ ਵਿੱਚ ਹਲਕਾ ਮੀਂਹ ਪਿਆ। ਦਿੱਲੀ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ। ਬੁੱਧਵਾਰ ਨੂੰ ਘੱਟੋ-ਘੱਟ 27.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਜ਼ਿਆਦਾ ਪੈਣ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਖੇਤਰਾਂ ਵਿੱਚ 11-13 ਜੁਲਾਈ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ ਦੇ ਜਲ ਮੰਤਰੀ ਆਤਿਸ਼ੀ ਨੇ ਕਿਹਾ ਹੈ ਕਿ ‘ਆਪ’ ਸਰਕਾਰ ਨੇ ਬਾਰਿਸ਼ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਹੜ੍ਹ ਦੀ ਸਥਿਤੀ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਜ ਯਮੁਨਾ ਨੇੜਲੇ ਖੇਤਰ ਦਾ ਜਾਇਜ਼ਾ ਵੀ ਲਿਆ। ਪਿਛਲੇ ਸਾਲ ਦਿੱਲੀ ਵਿੱਚ 40 ਸਾਲਾਂ ਵਿੱਚ ਸਭ ਤੋਂ ਵੱਧ ਪਾਣੀ ਦਾ ਪੱਧਰ ਸੀ। ਇਸ ਸਾਲ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਹੜ੍ਹ ਦੀ ਸਥਿਤੀ ਲਈ ਪਹਿਲਾਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਯਮੁਨਾ ਬਾਜ਼ਾਰ ਦਿੱਲੀ ਦਾ ਸਭ ਤੋਂ ਨੀਵਾਂ ਇਲਾਕਾ ਹੈ ਤੇ ਪਿਛਲੇ ਸਾਲ ਹੜ੍ਹ ਆਇਆ ਸੀ। ਦਿੱਲੀ ਸਰਕਾਰ ਥੋੜ੍ਹੇ ਸਮੇਂ ਦੇ ਨੋਟਿਸ ’ਤੇ ਵੀ ਹੜ੍ਹਾਂ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

Advertisement

Advertisement
Advertisement