ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੁਮਾਇੰਦਿਆਂ ਨੂੰ ਪਿੰਡਾਂ ਵਿੱਚੋਂ ਭਜਾਉਣ ਦਾ ਮਤਾ ਪਾਇਆ

07:45 AM May 04, 2024 IST
ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਜ਼ੈੱਡਪੀਐੱਸਸੀ ਦੇ ਕਨਵੀਨਰ ਮੁਕੇਸ਼ ਮਲੌਦ। ਫੋਟੋ: ਰਿਸ਼ੀ

ਪੱਤਰ ਪ੍ਰੇਰਕ
ਸ਼ੇਰਪੁਰ/ਧੂਰੀ, 3 ਮਈ
ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾਈ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਅੱਜ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਸ਼ੇਰਪੁਰ ਤੇ ਧੂਰੀ ਇਲਾਕੇ ਦੇ ਪਿੰਡਾਂ ਵਿੱਚ ਕਿਸਾਨਾਂ ਮਜ਼ਦੂਰਾਂ ਦੀ ਲਾਮਬੰਦੀ ਕਰ ਕੇ ਪਿੰਡਾਂ ਵਿੱਚੋਂ ਭਾਜਪਾ ਦੇ ਨੁਮਾਇੰਦਿਆਂ ਨੂੰ ਭਜਾਉਣ ਦਾ ਮਤਾ ਪਾਇਆ ਹੈ। ਬੁਲਾਰਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਤੇ ਆਰਐੱਸਐਸ ਦੇ ਇਸ਼ਾਰੇ ’ਤੇ ਚੱਲਣ ਵਾਲੀ ਭਾਜਪਾ 2014 ਤੋਂ ਲੋਕ ਵਿਰੋਧੀ ਫੈਸਲਿਆਂ ਨੂੰ ਲਾਗੂ ਕਰ ਰਹੀ ਹੈ ਜਿਸ ਤਹਿਤ ਸੀਏਏ, ਐੱਨਆਰਸੀ, ਲੇਬਰ ਕੋਡ, ਨਵੀਂ ਸਿੱਖਿਆ ਨੀਤੀ ਆਦਿ ਕਾਨੂੰਨ ਲਿਆ ਕੇ ਆਪਣਾ ਫਾਸ਼ੀਵਾਦੀ ਏਜੰਡਾ ਲਾਗੂ ਕੀਤਾ ਜਾ ਰਿਹਾ ਹੈ ਜਿਸ ਦਾ ਤਿੱਖਾ ਵਿਰੋਧ ਜ਼ਰੂਰੀ ਹੈ। ਭਾਜਪਾ ਨੂੰ ਹਰਾਉਣ ਤੇ ਭਜਾਉਣ ਦੀ ਉਕਤ ਮੁਹਿੰਮ ਦੀ ਸਫਲਤਾ ਲਈ ਸ਼ੇਰਪੁਰ ਅਤੇ ਧੂਰੀ ਦੇ ਦਰਜਨਾਂ ਪਿੰਡਾਂ ਵਿੱਚ ਪਹੁੰਚ ਕਰ ਕੇ ਕਿਸਾਨਾਂ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾਵੇਗੀ। ਮੀਟਿੰਗ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਸਵੀਰ ਕੌਰ ਸਿੰਗਾਰਾ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਡੈਮੋਕਰੇਟਿਕ ਟੀਚਰ ਫਰੰਟ ਦੇ ਅੰਮ੍ਰਿਤਪਾਲ ਸਿੰਘ ਤੇ ਰਮਨ ਪੀਐੱਸਯੂ ਦੇ ਸੂਬਾਈ ਆਗੂ ਸੁਖਦੀਪ ਹਥਨ ਆਦਿ ਹਾਜ਼ਰ ਸਨ।

Advertisement

Advertisement
Advertisement