For the best experience, open
https://m.punjabitribuneonline.com
on your mobile browser.
Advertisement

ਇਟਲੀ: ਸੜਕ ਹਾਦਸੇ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

06:27 AM Nov 14, 2023 IST
ਇਟਲੀ  ਸੜਕ ਹਾਦਸੇ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ
Advertisement

ਹਤਿੰਦਰ ਮਹਿਤਾ
ਜਲੰਧਰ, 13 ਨਵੰਬਰ
ਇਟਲੀ ਵਿੱਚ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਜਲੰਧਰ ਇਲਾਕੇ ਦੇ ਉਚਾ ਪਿੰਡ ਦਾ ਇਕ ਨੌਜਵਾਨ ਵੀ ਸ਼ਾਮਲ ਹੈ ਜਿਸ ਦੀ ਪਛਾਣ ਗੁਰਤੇਜ ਸਿੰਘ ਉਰਫ਼ ਗੁਰੀ (27) ਵਜੋਂ ਹੋਈ ਹੈ। ਪੁੱਤਰ ਦੀ ਮੌਤ ਕਾਰਨ ਪਰਿਵਾਰ ਗੰਭੀਰ ਸਦਮੇ ਵਿੱਚ ਹੈ ਅਤੇ ਗੁਰੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਟਲੀ ਵਿਚ ਪੁਲੀਸ ਨੇ ਤਿੰਨਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਇਹ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਉੜਮਲੇ-ਉਡਰਸੋ ਹਾਈਵੇਅ ਵੱਲ ਜਾ ਰਹੇ ਸਨ ਅਤੇ ਕਾਰ ਬੇਕਾਬੂ ਹੋ ਕੇ ਸੜਕ ’ਤੇ ਤਿਲਕ ਗਈ ਅਤੇ ਬੈਰੀਕੇਡ ਨਾਲ ਜਾ ਟਕਰਾਈ। ਹਾਦਸੇ ਵਿੱਚ ਤਿੰਨਾਂ ਦੀ ਮੌਤ ਹੋ ਗਈ ਤੇ ਪੈਦਲ ਜਾ ਰਿਹਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਇਟਲੀ ਦੇ ਤਰਵੀਜੋ ਸ਼ਹਿਰ ਨੇੜੇ ਵਾਪਰਿਆ। ਤਿੰਨੋਂ ਨੌਜਵਾਨ ਔਡੀ ਕਾਰ ਵਿੱਚ ਸਵਾਰ ਸਨ। ਦੋ ਮ੍ਰਿਤਕ ਨੌਜਵਾਨਾਂ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਵਾਪਰਿਆ।

Advertisement

Advertisement
Author Image

joginder kumar

View all posts

Advertisement
Advertisement
×