ਆਈਟੀਆਈ ਦੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ
ਇੱਥੋਂ ਦੀ ਸ਼ਹੀਦ ਊਧਮ ਸਿੰਘ ਸਰਕਾਰੀ ਆਈਟੀਆਈ ਦੇ ਮੁਲਾਜ਼ਮਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਅਣਗੌਲਿਆ ਕਰਨ ਅਤੇ ਟਾਲ-ਮਟੋਲ ਦੀ ਨੀਤੀ ਅਖ਼ਤਿਆਰ ਕਰਨ ਦਾ ਦੋਸ਼ ਲਾਇਆ।
ਆਈਟੀਆਈ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਨਗਿੰਦਰ ਜੋਸ਼ੀ, ਕਮਲਜੀਤ ਸਿੰਘ, ਜਗਸੀਰ ਭੰਗੂ ਅਤੇ ਚਰਨਜੀਤ ਕਾਲੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਦਾ 15 ਫ਼ੀਸਦੀ ਬਕਾਇਆ ਅਤੇ ਡੀਏ ਦੀ ਕਿਸ਼ਤ ਜਾਰੀ ਕਰੇ, ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਕੀਤਾ ਵਾਅਦਾ ਪੂਰਾ ਕਰੇ ਅਤੇ ਕਈ ਸਾਲਾਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਵੱਡੇ ਸੰਘਰਸ਼ ਦੀ ਚਿਤਾਵਨੀ ਦਿੱਤੀ।
ਇਸ ਮੌਕੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੇ ਕਮਲਜੀਤ ਪਾਲ ਸਿੰਘ, ਅਮਰਜੀਤ ਸਿੰਘ ਮਣਕੂ, ਰਾਮ ਸਿੰਘ, ਗਗਨਦੀਪ ਗੋਇਲ, ਵਿਨੋਦ ਕੁਮਾਰ, ਹਰਵਿੰਦਰ ਸਿੰਘ, ਸਤਨਾਮ ਸਿੰਘ, ਸੰਦੀਪ ਕੁਮਾਰ, ਜਸਵਿੰਦਰ ਧੀਮਾਨ, ਪਵਿੱਤਰ ਸਿੰਘ, ਬੀਰਪਾਲ ਭੰਗੂ, ਹਰਪ੍ਰੀਤ ਸਿੰਘ, ਬਲਜਿੰਦਰ ਸੇਖੂਵਾਸ, ਨੈਬ ਸਿੰਘ, ਚਰਨ ਸਿੰਘ, ਰਵਿੰਦਰ ਕੁਮਾਰ, ਗੁਰਵਿੰਦਰ ਕੌਰ, ਵੀਰਪਾਲ ਕੌਰ, ਮਨਦੀਪ ਕੌਰ ਖੇਤਲਾ, ਸਿੰਦਰਪਾਲ ਕੌਰ ਆਦਿ ਹਾਜ਼ਰ ਸਨ।