ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਗਾਧਰੀ: ਹਾਰਡਵੇਅਰ ਦੀਆਂ ਤਿੰਨ ਦੁਕਾਨਾਂ ’ਚ ਅੱਗ ਲੱਗੀ

09:07 AM Nov 20, 2023 IST
featuredImage featuredImage
ਜਗਾਧਰੀ ਵਿੱਚ ਦੁਕਾਨਾਂ ਨੂੰ ਲੱਗੀ ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਕਾਮੇ।

ਪੱਤਰ ਪ੍ਰੇਰਕ
ਯਮੁਨਾਨਗਰ, 19 ਨਵੰਬਰ
ਯਮੁਨਾਨਗਰ ਦੇ ਜਗਾਧਰੀ ਦੀ ਛੋਟੀ ਲਾਈਨ ’ਤੇ ਐੱਸਡੀ ਸਕੂਲ ਦੇ ਕੋਲ ਹਾਰਡਵੇਅਰ ਦੀਆਂ ਤਿੰਨ ਦੁਕਾਨਾਂ ’ਚ ਅੱਜ ਸਵੇਰੇ ਅੱਗ ਲੱਗ ਗਈ। ਅੱਗ ਬੁਝਾਉਣ ਲਈ ਸਵੇਰੇ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਆਈਆਂ ਪਰ ਉਹ ਅੱਗ ’ਤੇ ਕਾਬੂ ਨਹੀਂ ਪਾ ਸਕੀਆਂ। ਇਸ ਤੋਂ ਬਾਅਦ ਚਾਰ ਹੋਰ ਗੱਡੀਆਂ ਮੰਗਵਾਈਆਂ ਗਈਆਂ ਅਤੇ ਕਾਫੀ ਮੁਸ਼ਕੱਤ ਮਗਰੋਂ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਲੱਖੀ ਵੇਖ ਕੇ ਮੌਕੇ ’ਤੇ ਲੋਕਾਂ ਦੀ ਭੀੜ ਇੱਕਠੀ ਹੋ ਗਈ। ਦੁਕਾਨ ਮਾਲਕ ਨੇ ਦੱਸਿਆ ਕਿ ਉਨ੍ਹਾਂ ਦਾ ਲੱਖਾਂ ਰੁਪਏ ਦਾ ਨਕੁਸਾਨ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਾਧਰੀ ਨਿਵਾਸੀ ਕਿਸ਼ੋਰੀ ਲਾਲ ਦੀ ਛੋਟੀ ਲਾਈਨ ’ਤੇ ਗੁਪਤਾ ਮਿਲਜ਼ ਸਟੋਰ ਹਾਰਡਵੇਅਰ ਦੀ ਦੁਕਾਨ ਹੈ। ਅੱਜ ਸਵੇਰੇ 8 ਵਜੇ ਦੇ ਕਰੀਬ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਅੱਜ ਇੰਨੀ ਤੇਜ਼ੀ ਨਾਲ ਫੈਲੀ ਕਿ ਉਸ ਨੇ ਨਾਲ ਲੱਗਦੀਆਂ ਦੋ ਦੁਕਾਨਾਂ ਨੂੰ ਵੀ ਅਪਣੇ ਲਪੇਟ ਵਿੱਚ ਲੈ ਲਿਆ। ਹਾਰਡਵੇਅਰ ਦੀਆਂ ਦੁਕਾਨਾਂ ਵਿੱਚ ਵੱਡੀ ਮਾਤਰਾ ਵਿੱਚ ਗਰੀਸ, ਚਮੜੇ ਦਾ ਸਮਾਨ ਅਤੇ ਕੱਪੜੇ ਰੱਖੇ ਹੋਏ ਸਨ ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲੀ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਅੱਗ ਬੁਝਾਉਣ ਵਿੱਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।

Advertisement

Advertisement