ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਗਨ ਮੋਹਨ ਰੈੱਡੀ ਨੇ ਆਸਥਾ ਸਪੱਸ਼ਟ ਕਰਨ ਦੀ ਮੰਗ ਵਿਚਾਲੇ ਆਪਣਾ ਤਿਰੂਮਾਲਾ ਦੌਰਾ ਰੱਦ ਕੀਤਾ

10:19 PM Sep 27, 2024 IST
ਵਾਈਐੱਸ ਜਗਨ ਮੋਹਨ ਰੈੱਡੀ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

ਅਮਰਾਵਤੀ (ਆਂਧਰਾ ਪ੍ਰਦੇਸ਼), 27 ਸਤੰਬਰ

Advertisement

ਆਂਧਰਾ ਪ੍ਰਦੇਸ਼ ਵਿੱਚ ਵਿਰੋਧੀ ਪਾਰਟੀ ਵਾਈਐੱਸਆਰਸੀਪੀ ਦੇ ਮੁਖੀ ਵਾਈਐੱਸ ਜਗਨ ਮੋਹਨ ਰੈੱਡੀ ਨੇ ਤਿਰੂਪਤੀ ਭਗਵਾਨ ਵੈਂਕਟੇਸ਼ਵਰ ਮੰਦਰ ਦਾ ਆਪਣਾ ਨਿਰਧਾਰਤ ਦੌਰਾ ਰੱਦ ਕਰ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਦਿੱਤੀ ਹੈ।

ਚਰਚਾ ਦਾ ਵਿਸ਼ਾ ਬਣ ਚੁੱਕੇ ਉਨ੍ਹਾਂ ਦੇ ਇਸ ਦੌਰੇ ਦਾ ਐਲਾਨ ਉਨ੍ਹਾਂ ਦੀ ਪਾਰਟੀ ਵੱਲੋਂ ਉਸ ਕਥਿਤ ਪਾਪ ਦਾ ਪ੍ਰਾਸ਼ਚਿਤ ਕਰਨ ਲਈ ਮੰਦਰਾਂ ਵਿੱਚ ਪ੍ਰਾਰਥਨਾ ਕੀਤੇ ਜਾਣ ਦੇ ਦਿੱਤੇ ਸੱਦੇ ਤਹਿਤ ਕੀਤਾ ਗਿਆ ਸੀ ਜੋ ਕਿ ਟੀਡੀਪੀ ਮੁਖੀ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੇ ਤਿਰੂਪਤੀ ਲੱਡੂਆਂ ਦੇ ਸਬੰਧ ਵਿੱਚ ਦੋਸ਼ ਲਗਾ ਕੇ ਕੀਤਾ। ਰੈੱਡੀ ਦੇ ਨੇੜਲੇ ਸੂਤਰਾਂ ਨੇ ਪੁਸ਼ਟੀ ਕੀਤੀ ਕਿ ਪਹਾੜੀ ਧਰਮ ਸਥਾਨ ਦਾ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਹਾਲਾਂਕਿ, ਸੂਤਰਾਂ ਨੇ ਇਸ ਫੈਸਲੇ ਪਿਛਲੇ ਕਾਰਨ ਤੁਰੰਤ ਨਹੀਂ ਦੱਸੇ। ਰੈੱਡੀ ਨੇ ਅੱਜ ਤਿਰੂਮਾਲਾ ਜਾਣਾ ਸੀ ਪਰ ਦੋ-ਤਿੰਨ ਘੰਟੇ ਪਹਿਲਾਂ ਹੀ ਇਹ ਦੌਰਾ ਰੱਦ ਕਰ ਦਿੱਤਾ ਗਿਆ। -ਪੀਟੀਆਈ

Advertisement

Advertisement