ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਗਤਪੁਰਾ ਕਤਲ ਕਾਂਡ: ਮੁਹਾਲੀ ਪੁਲੀਸ ਵੱਲੋਂ ਚਾਰ ਮੁਲਜ਼ਮ ਗ੍ਰਿਫ਼ਤਾਰ

09:01 AM Sep 20, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਸਤੰਬਰ
ਸੋਹਾਣਾ ਪੁਲੀਸ ਨੇ ਪਿਛਲੇ ਹਫ਼ਤੇ ਮੁਹਾਲੀ ਦੀ ਜੂਹ ਵਿੱਚ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਹਫ਼ਤਾ ਪਹਿਲਾਂ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵੱਲੋਂ ਮਿੱਥ ਕੇ ਲੜਾਈ ਕੀਤੀ ਗਈ ਸੀ। ਇਸ ਦੌਰਾਨ ਵਰਮਾ ਚੌਹਾਨ ਨਾਂਅ ਦੇ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਸੀ।
ਡੀਐਸਪੀ ਬੱਲ ਨੇ ਦੱਸਿਆ ਕਿ ਇਸ ਸਬੰਧੀ ਸੋਹਾਣਾ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲੀਸ ਨੇ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਨੂੰ ਕਾਬੂ ਕੀਤਾ ਗਿਆ। ਉਸ ਤੋਂ ਕੀਤੀ ਪੁੱਛ-ਪੜਤਾਲ ਤੋਂ ਬਾਅਦ ਬੀਤੇ ਦਿਨੀਂ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ ਆਈਸ਼ਰ ਚੌਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਜ ਹੀ ਮੁਲਜ਼ਮਾਂ ਦੀ ਇੱਕ ਹੋਰ ਸਾਥੀ ਜੈ ਦੀਪ ਵਾਸੀ ਅੰਬ ਸਾਹਿਬ ਕਲੋਨੀ ਫੇਜ਼-11 ਨੂੰ ਅੱਜ ਅਪੂਰਵ ਅਪਾਰਟਮੈਂਟ ਸੈਕਟਰ-88, ਮੁਹਾਲੀ ਨੇੜਿਓਂ ਕਾਬੂ ਕੀਤਾ ਗਿਆ। ਡੀਐੱਸਪੀ ਬੱਲ ਨੇ ਦੱਸਿਆ ਕਿ ਮੁਲਜ਼ਮ ਰਵੀ ਮਲਿਕ, ਨੀਟੂ ਜਗਤਪੁਰਾ ਅਤੇ ਪ੍ਰਿੰਸ ਕੰਡਾਲਾ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ, ਜਦੋਂਕਿ ਮੁਲਜ਼ਮ ਜੈ ਦੀਪ ਨੂੰ ਭਲਕੇ 20 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਬਾਕੀ ਹੋਰਨਾਂ ਵਿਅਕਤੀਆਂ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਗਏ ਮਾਰੂ ਹਥਿਆਰ ਵੀ ਬਰਾਮਦ ਕਰ ਲਏ ਜਾਣਗੇ।

Advertisement

Advertisement