ਪਿਤਾ ਦੇ ਸਸਕਾਰ ਲਈ ਸੁਰੱਖਿਆ ਪ੍ਰਬੰਧਾਂ ਹੇਠ ਪੁੱਜਿਆ ਜਗਦੀਸ਼ ਭੋਲਾ
07:54 AM Jul 27, 2024 IST
Advertisement
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 26 ਜੁਲਾਈ
ਨਸ਼ੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਰਖ਼ਾਸਤ ਡੀਐੱਸਪੀ ਜਗਦੀਸ਼ ਸਿੰਘ ਭੋਲਾ ਨੂੰ ਉਸ ਦੇ ਪਿਤਾ ਬਲਸ਼ਿੰਦਰ ਸਿੰਘ ਦੇ ਸਸਕਾਰ ਲਈ ਕੇਂਦਰੀ ਜੇਲ੍ਹ ਬਠਿੰਡਾ ਤੋਂ ਪਿੰਡ ਰਾਏ ਕੇ ਕਲਾਂ ਜਾਣ ਲਈ ਅਦਾਲਤ ਵੱਲੋਂ ਕੁਝ ਘੰਟਿਆਂ ਦੀ ਮੁਹਲਤ ਦਿੱਤੀ ਗਈ। ਭੋਲਾ ਨੇ ਆਪਣੇ ਪਿਤਾ ਦੀ ਮ੍ਰਿਤਕ ਦੇਹ ਨੂੰ ਅਗਨੀ ਦਿਖਾਈ। ਭੋਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਰਿਸ਼ਤੇਦਾਰਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਗਦੀਸ਼ ਸਿੰਘ ਭੋਲਾ ਨੇ ਕਿਹਾ ਕਿ ਉਹ ਸਿਆਸਤ ਦਾ ਸ਼ਿਕਾਰ ਹੋਇਆ ਹੈ। ਉਸ ਨੇ ਕਿਹਾ ਕਿ ਇੱਕੋ ਕੇਸ ਵਿੱਚ ਨਾਮਜ਼ਦ ਹੋਰਨਾਂ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਪਰ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਰਹੀ, ਜਦਕਿ ਉਸ ਉੱਪਰ ਹੋਰ ਕੋਈ ਵੀ ਕੇਸ ਨਹੀਂ ਹੈ। ਉਸ ਨੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਜੇ ਉਹ ਗਲਤ ਹੋਵੇ ਤਾਂ ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।’
Advertisement
Advertisement
Advertisement