ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ ਜਗਜੀਤ ਮਾਨ

07:58 AM Apr 19, 2024 IST
ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਮਾਨ ਆਪਣੇ ਸਾਥੀਆਂ ਨਾਲ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਅਪਰੈਲ
ਪੰਜਾਬ ਦੇ ਅਧਿਆਪਕਾਂ ਦੀ ਨੁਮਾਇੰਦਾ ਜਮਾਤ ਗੌਰਮਿੰਟ ਟੀਚਰਜ਼ ਯੂਨੀਅਨ ਦੀਆਂ ਜਥੇਬੰਦਕ ਚੋਣਾਂ ਸਫਲਤਾ ਪੂਰਵਕ ਸਿਰੇ ਚੜ੍ਹ ਗੱਈਆਂ ਹਨ। ਇਸ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਨੇ ਸਰਗਰਮੀ ਨਾਲ ਭਾਗ ਲਿਆ। ਇਨ੍ਹਾਂ ਚੋਣਾਂ ਵਿੱਚ ਅਧਿਆਪਕ ਆਗੂ ਜਗਜੀਤ ਸਿੰਘ ਮਾਨ ਨੂੰ ਦੂਜੀ ਵਾਰ ਜ਼ਿਲ੍ਹਾ ਲੁਧਿਆਣਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਬਾਰੇ ਜੀਟੀਯੂ ਦੇ ਜ਼ਿਲ੍ਹਾ ਚੋਣ ਅਧਿਕਾਰੀ ਕਰਮ ਸਿੰਘ ਭੱਟੀ ਤੇ ਸੁਖਜਿੰਦਰ ਸਿੰਘ ਸਾਹਬਾਣਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਅਹੁਦਿਆਂ ਲਈ ਅੱਠ ਅਪਰੈਲ ਨੂੰ ਨਾਮਜ਼ਦਗੀਆਂ ਭਰੀਆਂ ਗੱਈਆਂ ਸਨ ਤੇ ਸਾਰੇ ਹੀ ਅਹੁਦਿਆਂ ਉਪਰ ਸਰਬਸੰਮਤੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਨਰਲ ਸਕੱਤਰ ਪ੍ਰਭਜੀਤ ਸਿੰਘ ਰਸੂਲਪੁਰ ਨੂੰ ਚੁਣਿਆ ਗਿਆ ਹੈ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਜਗਜੀਤ ਸਿੰਘ ਮਾਨ ਨੇ ਕਿਹਾ ਕਿ ਜਲਦੀ ਹੀ ਜ਼ਿਲ੍ਹਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਪਸਾਰ ਹਿੱਤ ਠੋਸ ਰਣਨੀਤੀ ਉਲੀਕੀ ਜਾਵੇਗੀ। ਇਸ ਮੌਕੇ ਜ਼ਿਲ੍ਹੇ ਦੇ ਸੀਨੀਅਰ ਆਗੂ ਰਣਜੋਧ ਸਿੰਘ ਖੰਨਾ, ਇਕਬਾਲ ਸਿੰਘ ਰਾਏ, ਲਖਵਿੰਦਰ ਸਿੰਘ ਰੰਧਾਵਾ, ਜਸਵੀਰ ਸਿੰਘ ਬਰਮਾ, ਸਟੇਟ ਅਵਾਰਡੀ ਸੁੱਖ ਰਾਮ, ਅਮਨਦੀਪ ਸਿੰਘ ਖੇੜਾ ਤੇ ਰੋਹਿਤ ਕੁਮਾਰ ਅਵੱਸਥੀ ਆਦਿ ਹਾਜ਼ਰ ਸਨ।

Advertisement

Advertisement
Advertisement