ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਗਰਾਉਂ: ਸੜਕਾਂ ਦੇ ਨਵੀਨੀਕਰਨ ਲਈ 11 ਕਰੋੜ ਜਾਰੀ ਕਰਨ ਦਾ ਭਰੋਸਾ

07:48 AM Jul 23, 2024 IST
ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸ਼ੈੱਡ ਦਾ ਉਦਘਾਟਨ ਕਰਦੇ ਹੋਏ।

ਜਸਬੀਰ ਸਿੰਘ ਸ਼ੇਤਰਾ/ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 22 ਜੁਲਾਈ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਏਸ਼ੀਆ ਦੀ ਦੂਜੀ ਵੱਡੀ ਮੰਡੀ ਜਗਰਾਉਂ ’ਚ ਬਣੇ ਸ਼ੈੱਡਾਂ ਅਤੇ ਫੜਾਂ ਦਾ ਉਦਘਾਟਨ ਕੀਤਾ। ਇਸ ਸਮੇਂ ਉਨ੍ਹਾਂ ਮੰਡੀ ਬੋਰਡ ਅਧੀਨ ਆਉਂਦੀ ਟੁੱਟ ਚੁੱਕੀ ਕੱਚਾ ਮਲਕ ਰੋਡ ਸਮੇਤ ਸ਼ਹਿਰ ਤੇ ਪੇਂਡੂ ਖੇਤਰ ਦੀਆਂ ਹੋਰ ਸੜਕਾਂ ਲਈ ਕੋਈ ਗਰਾਂਟ ਤਾਂ ਨਹੀਂ ਜਾਰੀ ਕੀਤੀ ਪਰ ਇਨ੍ਹਾਂ ਟੁੱਟੀਆਂ ਸੜਕਾਂ ਦੇ ਨਵੀਨੀਕਰਨ ਲਈ 11 ਕਰੋੜ ਰੁਪਏ ਜਾਰੀ ਕਰਨ ਦਾ ਭਰੋਸਾ ਜ਼ਰੂਰ ਦਿੱਤਾ। ਉਨ੍ਹਾਂ ਕਿਹਾ ਕਿ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਜੋ ਕੱਚੇ ਰਸਤੇ ਹਨ, ਉਨ੍ਹਾਂ ਦਾ ਵੀ ਨਿਰਮਾਣ ਹੋਵੇਗਾ। ਉਨ੍ਹਾਂ ਕਿਹਾ ਕਿ ਦਸੰਬਰ ਤੋਂ ਪਹਿਲਾਂ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੂਰੇ ਪੰਜਾਬ ਅੰਦਰ ਵੀ ਸੜਕਾਂ ਦੀ ਰਿਪੇਅਰ ਕਰਵਾਈ ਜਾਵੇਗੀ ਅਤੇ ਨਵੀਆਂ ਸੜਕਾਂ ਦੇ ਜਾਲ ਵਿਛਾ ਦਿੱਤੇ ਜਾਣਗੇ। ਮਾਰਕੀਟ ਕਮੇਟੀ ਜਗਰਾਉਂ ਦੇ ਸੈਕਟਰੀ ਕਮਲਪ੍ਰੀਤ ਸਿੰਘ ਕਲਸੀ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਦੋ ਨਵੇਂ ਕਵਰ ਸ਼ੈੱਡਾਂ ਅਤੇ ਤਿੰਨ ਫੜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਗੋਪੀ ਸ਼ਰਮਾ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਆਗੂ ਹਾਜ਼ਰ ਸਨ।
ਚੇਅਰਮੈਨ ਬਰਸਟ ਨੇ ਹਲਕੇ ਦੀ ਮੰਗ ’ਤੇ ਪਿੰਡ ਬਾਰਦੇਕੇ ਨੇੜੇ ਪੈਂਦੀ ਅਬੋਹਰ ਬਰਾਂਚ ਦੀ ਨਹਿਰ ’ਤੇ ਲਗਭਗ 40 ਮੀਟਰ ਲੰਬਾ ਦਾ ਪੁਲ ਬਣਾਉਣ ਅਤੇ ਇਸੇ ਨਹਿਰ ਉੱਪਰ ਪਿੰਡ ਡੱਲਾ ਦੇ ਤੰਗ ਪੁਲ ਦੀ ਥਾਂ ਨਵਾਂ ਚੌੜਾ ਪੁਲ ਬਣਾਉਣ ਦਾ ਵੀ ਭਰੋਸਾ ਦਿੱਤਾ। ਯਾਦ ਰਹੇ ਕਿ ਜਗਰਾਉਂ-ਰਾਏਕੋਟ ਮੁੱਖ ਮਾਰਗ ’ਤੇ ਪਿੰਡ ਅਖਾੜਾ ਨੇੜੇ ਅਬੋਹਰ ਬਰਾਂਚ ਦੀ ਨਹਿਰ ’ਤੇ ਨਵਾਂ ਚੌੜਾ ਪੁਲ ਬਣਨਾ ਸ਼ੁਰੂ ਹੋ ਗਿਆ ਹੈ ਜਦਕਿ ਡੱਲਾ ਵਾਲੇ ਤੰਗ ਪੁਲ ’ਤੇ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਨ੍ਹਈਆ ਗੁਪਤਾ ਬਾਂਕਾ ਅਤੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ ਨੇ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਕੁਝ ਮੰਗਾਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅੱਗੇ ਰੱਖੀਆਂ ਤਾਂ ਇਨ੍ਹਾਂ ਨੂੰ ਪ੍ਰਵਾਨ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਇਸ ਮੌਕੇ ਪ੍ਰੋ. ਸੁਖਵਿੰਦਰ ਸੁੱਖੀ, ਮੰਡੀ ਬੋਰਡ ਦੇ ਚੀਫ ਇੰਜਨੀਅਰ ਗੁਰਿੰਦਰ ਸਿੰਘ ਚੀਮਾ, ਅਮਨਦੀਪ ਸਿੰਘ, ਐਕਸੀਅਨ ਜਤਿਨ ਸਿੰਗਲਾ, ਐੱਸਡੀਓ ਦਲਜੀਤ ਸਿੰਘ, ਚੇਅਰਮੈਨ ਬਲੌਰ ਸਿੰਘ ਤੇ ਕੁਲਦੀਪ ਸਿੰਘ ਆਦਿ ਮੌਜੂਦ ਸਨ।

Advertisement

Advertisement