For the best experience, open
https://m.punjabitribuneonline.com
on your mobile browser.
Advertisement

ਜਗਰੂਪ ਰੂਪਾ ਟਰੱਕ ਯੂਨੀਅਨ ਦੇ ਪ੍ਰਧਾਨ ਬਣੇ

07:00 AM Jun 24, 2024 IST
ਜਗਰੂਪ ਰੂਪਾ ਟਰੱਕ ਯੂਨੀਅਨ ਦੇ ਪ੍ਰਧਾਨ ਬਣੇ
ਟਰੱਕ ਯੂਨੀਅਨ ਮਾਛੀਵਾੜਾ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰ।
Advertisement

ਮਾਛੀਵਾੜਾ: ਟਰੱਕ ਯੂਨੀਅਨ ਮਾਛੀਵਾੜਾ ਦੀ ਮੀਟਿੰਗ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਜਗਰੂਪ ਸਿੰਘ ਰੂਪਾ ਖੀਰਨੀਆਂ ਨੂੰ ਪ੍ਰਧਾਨ ਬਣਾਇਆ ਗਿਆ ਜਦਕਿ ਕੁਲਵੰਤ ਸਿੰਘ ਮਾਂਗਟ ਸੀਨੀਅਰ ਮੀਤ ਪ੍ਰਧਾਨ ਅਤੇ ਹਰਜੀਤ ਸਿੰਘ ਗੋਗੀਆ ਮੀਤ ਪ੍ਰਧਾਨ ਚੁਣੇ ਗਏ। ਨਵ-ਨਿਯੁਕਤ ਪ੍ਰਧਾਨ ਜਗਰੂਪ ਸਿੰਘ ਰੂਪਾ ਖੀਰਨੀਆਂ ਨੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦਾ ਧੰਨਵਾਦ ਕੀਤਾ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸ੍ਰੀ ਰੂਪਾ ਨੇ ਕਿਹਾ ਕਿ ਉਹ ਟਰੱਕ ਅਪ੍ਰੇਟਰਾਂ ਦੇ ਹਿੱਤਾਂ ਲਈ ਈਮਾਨਦਾਰੀ ਅਤੇ ਸੰਜੀਦਗੀ ਨਾਲ ਕੰਮ ਕਰਨਗੇ। ਇਸ ਮੌਕੇ ਚੇਅਰਮੈਨ ਮੇਜਰ ਸਿੰਘ ਬਾਲਿਉਂ, ਸਾਬਕਾ ਪ੍ਰਧਾਨ ਜਸਦੇਵ ਸਿੰਘ ਬਿੱਟੂ, ਸੁਖਵਿੰਦਰ ਸਿੰਘ ਗਿੱਲ, ਮੇਜਰ ਭੱਟੀਆਂ, ਅਮਨਦੀਪ ਸਿੰਘ ਗੁਰੋਂ, ਬਲਵਿੰਦਰ ਸਿੰਘ ਮਾਨ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement