ਜਲੰਧਰ ਵਿੱਚ ਦਰਜ ਕੇਸ ’ਚੋਂ ਜਗਤਾਰ ਸਿੰਘ ਤਾਰਾ ਬਰੀ
07:31 AM May 23, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 22 ਮਈ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ’ਚ ਨਾਮਜ਼ਦ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਤਾਰਾ ਖ਼ਿਲਾਫ਼ ਜਲੰਧਰ ਦਿਹਾਤੀ ਦੇ ਗੁਰਾਇਆ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਤਾਰਾ ਨੂੰ ਬਰੀ ਕਰ ਦਿੱਤਾ ਹੈ। ਪਹਿਲਾਂ ਚਰਚਾ ਸੀ ਕਿ ਤਾਰਾ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਪਰ ਫਿਰ ਤਾਰਾ ਦੀ ਪੇਸ਼ੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇਐੱਸ ਹੁੰਦਲ ਨੇ ਦੱਸਿਆ ਕਿ ਸਾਲ 2012 ਵਿੱਚ ਗੁਰਾਇਆ ਥਾਣੇ ਵਿੱਚ ਤਾਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ। 20 ਨੂੰ ਅਦਾਲਤ ਵਿੱਚ ਬਹਿਸ ਹੋਈ, ਜਿਸ ਮਗਰੋਂ ਅਦਾਲਤ ਨੇ ਅੱਜ ਸੁਣਵਾਈ ਤੈਅ ਕੀਤੀ ਸੀ। ਅੱਜ ਤਾਰਾ ਨੂੰ ਅਦਾਲਤ ਵਿੱਚ ਬਰੀ ਕਰ ਦਿੱਤਾ ਗਿਆ।
Advertisement
Advertisement