ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਹਾਂਗੀਰਪੁਰੀ: ਝੁੱਗੀਆਂ-ਝੌਂਪੜੀਆਂ ਨੂੰ ਲੱਗੀ ਅੱਗ

01:36 PM Jun 05, 2023 IST

ਮਨਧੀਰ ਸਿੰਘ ਦਿਓਲ

Advertisement

ਨਵੀਂ ਦਿੱਲੀ, 4 ਜੂਨ

ਦਿੱਲੀ ਵਿੱਚ ਐਤਵਾਰ ਨੂੰ ਅੱਗ ਲੱਗਣ ਦੀਆਂ ਦੋ ਵੱਖ-ਵੱਖ ਘਟਨਾਵਾਂ ਵਾਪਰੀਆਂ। ਹਾਲਾਂਕਿ ਦੋਵਾਂ ਥਾਵਾਂ ‘ਤੇ ਲੱਗੀ ਅੱਗ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਦੇ ਝੁੱਗੀ-ਝੌਂਪੜੀਆਂ ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ ਹੈ। ਉੱਤਰ ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਸਵੇਰੇ 10.20 ਵਜੇ ਇਹ ਅੱਗ ਲੱਗ ਗਈ। ਅੱਗ ਦੇ ਕਈ ਵਿਜ਼ੂਅਲ ਵੀ ਸਾਹਮਣੇ ਆਏ ਹਨ ਜਿੱਥੇ ਦੂਰੋਂ ਹੀ ਕਾਲੇ ਧੂੰਏਂ ਦੇ ਵੱਡੇ ਬੱਦਲ ਦੇਖੇ ਜਾ ਸਕਦੇ ਹਨ।

Advertisement

ਦਿੱਲੀ ਫਾਇਰ ਸਰਵਿਸ ਅਧਿਕਾਰੀ ਅਸਿਸਟੈਂਟ ਡਿਵੀਜ਼ਨਲ ਅਫਸਰ ਰਾਜੀਵ ਕੁਮਾਰ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਜਹਾਂਗੀਰਪੁਰੀ ਖੇਤਰ ਦੀਆਂ ਝੁੱਗੀਆਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। 11-12 ਫਾਇਰ ਇੰਜਣ ਮੌਕੇ ‘ਤੇ ਭੇਜੇ ਗਏ। ਉਨ੍ਹਾਂ ਦੱਸਿਆ ਕਿ ਅੱਗ ਇੱਕ ਖੁੱਲ੍ਹੇ ਖੇਤਰ ਵਿੱਚ ਪਏ ਕੂੜੇ ਤੋਂ ਭੜਕੀ ਸੀ। ਸ੍ਰੀ ਸਿਨਹਾ ਨੇ ਅੱਗੇ ਕਿਹਾ ਕਿ ਅੱਗ ਬੁਝਾਈ ਜਾ ਰਹੀ ਸੀ ਤੇ ਕੂਲਿੰਗ ਪ੍ਰਕਿਰਿਆ ਵਿੱਚ ਸਮਾਂ ਲੱਗੇਗਾ।

ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਹੋਸਟਲ ਵਿੱਚ ਅੱਗ ਲੱਗੀ

ਨਵੀਂ ਦਿੱਲੀ (ਪੱਤਰ ਪ੍ਰੇਰਕ): ਇੱਥੋਂ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਹੋਸਟਲ ਵਿੱਚ ਐਤਵਾਰ ਸਵੇਰੇ ਅੱਗ ਲੱਗ ਗਈ ਪਰ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੀਨੀਅਰ ਫਾਇਰ ਅਧਿਕਾਰੀਆਂ ਅਨੁਸਾਰ ਪੁਰਾਣੇ ਲੜਕਿਆਂ ਦੇ ਹੋਸਟਲ ਵਿੱਚ ਅੱਗ ਲੱਗਣ ਦੀ ਸੂਚਨਾ ਸਵੇਰੇ 6.09 ਵਜੇ ਮਿਲੀ। ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਇਕ ਸੀਨੀਅਰ ਫਾਇਰ ਅਧਿਕਾਰੀ ਨੇ ਦੱਸਿਆ ਕਿ ਅੱਗ ਨੇ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਇਕ ਕਮਰੇ ਵਿਚ ਏ.ਸੀ., ਫਰਨੀਚਰ ਅਤੇ ਕੱਪੜੇ ਸਾੜ ਦਿੱਤੇ। ਅੱਗ ਨੂੰ ਅੱਗੇ ਹੋਰ ਫੈਲਣ ਤੋਂ ਰੋਕਣ ਦੀ ਮਹਿਕਮੇ ਦੇ ਅਮਲੇ ਨੇ ਪੂਰੀ ਵਾਹ ਲਾਈ ਤੇ ਕੁੱਝ ਸਮੇਂ ਦੀ ਮਸ਼ਕਤ ਮਗਰੋਂ ਅੱਗ ਕਾਬੂ ਕਰ ਲਈ ਗਈ। ਅੱਗ ਵਾਲੀ ਥਾਂ ਨੂੰ ਠੰਢਾ ਕਰਨ ਦਾ ਅਮਲ ਵੀ ਕਰੀਬ 2 ਘੰਟੇ ਤੱਕ ਜਾਰੀ ਰਿਹਾ।

Advertisement