For the best experience, open
https://m.punjabitribuneonline.com
on your mobile browser.
Advertisement

ਜੈ ਇੰਦਰ ਕੌਰ ਨੇ ਨਦੀਆਂ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ

07:29 AM Jun 29, 2024 IST
ਜੈ ਇੰਦਰ ਕੌਰ ਨੇ ਨਦੀਆਂ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
ਨਦੀ ਦੀ ਅਧੂਰੀ ਸਫ਼ਾਈ ਦਿਖਾਉਂਦੇ ਹੋਏ ਜੈ ਇੰਦਰ ਕੌਰ।
Advertisement

ਪੱਤਰ ਪ੍ਰੇਰਕ
ਪਟਿਆਲਾ, 28 ਜੂਨ
ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀਆਂ ਦੇ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਕੀਤੇ ਗਏ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਗਾਮੀ ਮੌਨਸੂਨ ਸੀਜ਼ਨ ਲਈ ਤਿਆਰੀਆਂ ਦੀ ਘਾਟ ’ਤੇ ਚਿੰਤਾ ਜ਼ਾਹਰ ਕੀਤੀ ਅਤੇ ਉਮੀਦ ਜਤਾਈ ਕਿ ਪਿਛਲੇ ਸਾਲ ਦੀਆਂ ਗ਼ਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ।
ਜੈ ਇੰਦਰ ਨੇ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਇਨ੍ਹਾਂ ਨਦੀਆਂ ਨੇ ਸ਼ਹਿਰ ਵਿੱਚ ਭਾਰੀ ਤਬਾਹੀ ਮਚਾਈ ਸੀ, ਜਿਸ ਕਾਰਨ ਜਾਇਦਾਦ, ਬੁਨਿਆਦੀ ਢਾਂਚੇ ਦਾ ਕਾਫ਼ੀ ਨੁਕਸਾਨ ਹੋਇਆ ਸੀ। ਇਨ੍ਹਾਂ ਡਰੇਨਾਂ ਦੀ ਸਹੀ ਸਫ਼ਾਈ ਅਤੇ ਰੱਖ-ਰਖਾਅ ਦੀ ਘਾਟ ਆਉਣ ਵਾਲੇ ਬਰਸਾਤ ਦੇ ਮੌਸਮ ਵਿੱਚ ਹੜ੍ਹਾਂ ਦਾ ਕਾਰਨ ਬਣ ਸਕਦੀ ਹੈ, ਜਿਸ ਨਾਲ ਨਾਗਰਿਕਾਂ, ਖ਼ਾਸ ਤੌਰ ’ਤੇ ਆਸ-ਪਾਸ ਦੀਆਂ ਕਲੋਨੀਆਂ ਦਾ ਨੁਕਸਾਨ ਹੋ ਸਕਦਾ ਹੈ। ਇਹ ਯਕੀਨੀ ਬਣਾਉਣਾ ਸਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ, ਕਿ ਪਾਣੀ ਭਰਨ ਅਤੇ ਹੜ੍ਹਾਂ ਨੂੰ ਰੋਕਣ ਲਈ ਡਰੇਨਾਂ ਨੂੰ ਸਾਰੀਆਂ ਰੁਕਾਵਟਾਂ ਅਤੇ ਮਲਬੇ ਤੋਂ ਤੁਰੰਤ ਸਾਫ਼ ਕੀਤਾ ਜਾਵੇ। ਇਸ ਮੌਕੇ ਜੈ ਇੰਦਰ ਨੇ ਮੰਗ ਪੱਤਰ ਏਡੀਸੀ ਨੂੰ ਵੀ ਸੌਂਪਿਆ ਤੇ ਨਦੀਆਂ ਦੀ ਸਫ਼ਾਈ ਦੀ ਮੰਗ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×