ਜੈ ਸ਼ਾਹ ਨੇ ਆਈਸੀਸੀ ਚੇਅਰਮੈਨ ਦਾ ਅਹੁਦਾ ਸੰਭਾਲਿਆ
07:37 AM Dec 02, 2024 IST
Advertisement
ਦੁਬਈ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਅੱਜ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ਼ਾਹ ਦਾ ਪਹਿਲਾ ਟੀਚਾ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਚੱਲ ਰਿਹਾ ਅੜਿੱਕਾ ਖ਼ਤਮ ਕਰਨਾ ਹੋਵੇਗਾ। ਉਹ ਇਸ ਆਲਮੀ ਸੰਸਥਾ ਦੀ ਅਗਵਾਈ ਕਰਨ ਵਾਲੇ ਪੰਜਵੇਂ ਭਾਰਤੀ ਹਨ। ਜੈ ਸ਼ਾਹ ਨੇ ਨਿਊਜ਼ੀਲੈਂਡ ਦੇ ਗ੍ਰੇਗ ਬਾਰਕਲੇ ਦੀ ਥਾਂ ਲਈ, ਜਿਨ੍ਹਾਂ ਨੇ ਲਗਾਤਾਰ ਤੀਜੀ ਵਾਰ ਅਹੁਦੇ ’ਤੇ ਬਣੇ ਰਹਿਣ ਵਿਚ ਦਿਲਚਸਪੀ ਨਹੀਂ ਦਿਖਾਈ। ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦਾ ਕਾਰਜਕਾਲ ਚੁਣੌਤੀਆਂ ਨਾਲ ਸ਼ੁਰੂ ਹੋਵੇਗਾ ਕਿਉਂਕਿ ਆਈਸੀਸੀ ਪਾਕਿਸਤਾਨ ਵਿੱਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ‘ਹਾਈਬ੍ਰਿਡ ਮਾਡਲ’ ਨੂੰ ਲਾਗੂ ਕਰਨ ਲਈ ਹੱਲ ਲੱਭ ਰਿਹਾ ਹੈ। -ਪੀਟੀਆਈ
Advertisement
Advertisement