ਜੇਲ੍ਹ ’ਚ ਇੰਟਰਵਿਊ: ਸੁਪਰੀਮ ਕੋਰਟ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ਰੱਦ
03:22 PM Jul 30, 2024 IST
ਨਵੀਂ ਦਿੱਲੀ, 30 ਜੁਲਾਈ
ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ਅੱਜ ਰੱਦ ਕਰ ਦਿੱਤੀ। ਹਾਈ ਕੋਰਟ ਨੇ ਟੀਵੀ ਚੈਨਲ ਨੂੰ ਜੇਲ੍ਹ ਵਿੱਚ ਦਿੱਤੀ ਇੰਟਰਵਿਊ ਦੇ ਮਾਮਲੇ ਵਿੱਚ ਉਸ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਉਣ ਅਤੇ ਐੱਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਸੀ। ਜਸਟਿਸ ਬੇਲਾ ਐੱਮ ਤ੍ਰਿਵੇਦੀ ਅਤੇ ਜਸਟਿਸ ਐੱਸਸੀ ਸ਼ਰਮਾ ਦੀ ਬੈਂਚ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਦੇ ਪੱਖ ਵਿੱਚ ਨਹੀਂ ਹੈ। ਬੈਂਚ ਨੇ ਕਿਹਾ, ‘‘ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਜਾਂਚ ਦਾ ਵਿਸ਼ਾ ਹੈ। ਤੁਹਾਡੇ ਖ਼ਿਲਾਫ਼ 73 ਕੇਸ ਦਰਜ ਹਨ।’’ ਗੈਂਗਸਟਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਆਦੇਸ਼ ਦੇਣ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਨਹੀਂ ਸੁਣਿਆ ਗਿਆ। ਸਿਖਰਲੀ ਅਦਾਲਤ ਨੇੇ ਗੈਂਗਸਟਰ ਨੂੰ ਹਾਈ ਕੋਰਟ ਜਾਣ ਲਈ ਕਿਹਾ। -ਪੀਟੀਆਈ
Advertisement
Advertisement