For the best experience, open
https://m.punjabitribuneonline.com
on your mobile browser.
Advertisement

ਜੇਲ੍ਹ ਮੰਤਰੀ ਲਾਲਜੀਤ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

08:51 AM Oct 22, 2024 IST
ਜੇਲ੍ਹ ਮੰਤਰੀ ਲਾਲਜੀਤ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
ਕੇਂਦਰੀ ਜੇਲ੍ਹ ਵਿੱਚ ਅਚਨਚੇਤ ਨਿਰੀਖਣ ਕਰਨ ਪੁੱਜੇ ਜੇਲ੍ਹ ਮੰਤਰੀ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਅਕਤੂਬਰ
ਪੰਜਾਬ ਦੇ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਜੇਲ੍ਹ ਨਿਰੀਖਣ ਤੋਂ ਬਾਅਦ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਚੁੱਕਿਆ। ਇਨ੍ਹਾਂ ਨੂੰ ਸਹੀ ਅਰਥਾਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰੇਕ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਗਏ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਵਿਕਾਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ। ਕੈਬਨਿਟ ਮੰਤਰੀ ਵੱਲੋਂ ਬੰਦੀ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤਾ ਜਾ ਰਿਹਾ ਖਾਣਾ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ। ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਵੱਲੋਂ ਜੇਲ੍ਹ ਵਿੱਚ ਕੀਤੇ ਵਧੀਆ ਪ੍ਰਬੰਧਾਂ ’ਤੇ ਮੰਤਰੀ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ। ਇਸ ਮੌਕੇ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement
Advertisement
Author Image

Advertisement