ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਲ੍ਹ ਵਿਚ ਬੰਦ ਕੇਜਰੀਵਾਲ ਇਮਾਨਦਾਰੀ ਦਾ ਪ੍ਰਤੀਕ: ਸਿਸੋਦੀਆ

01:57 PM Aug 10, 2024 IST

ਨਵੀਂ ਦਿੱਲੀ, 10 ਅਗਸਤ
ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਅੱਜ ਪਾਰਟੀ ਵਰਕਰਾਂ ਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਨ੍ਹਾਂ ਨੂੰ ਦੇਸ਼ ਵਿਚ ‘ਤਾਨਾਸ਼ਾਹੀ’ ਖਿਲਾਫ਼ ਲੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਮਾਨਦਾਰੀ ਦੇ ਪ੍ਰਤੀਕ ਹਨ। ਦਿੱਲੀ ਆਬਕਾਰੀ ਨੀਤੀ ਕੇਸ ਵਿਚ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਰਿਹਾਈ ਤੋਂ ਇਕ ਦਿਨ ਮਗਰੋਂ ਸਿਸੋਦੀਆ ਨੇ ਭਾਜਪਾ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਹ ਲੋਕ ਸੰਵਿਧਾਨ ਤੋਂ ਵੱਧ ਤਾਕਤਵਰ ਨਹੀਂ ਹਨ। ਇਥੇ ਪਾਰਟੀ ਹੈੱਡਕੁਆਰਟਰ ’ਤੇ ‘ਆਪ’ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਇਸ ‘ਤਾਨਾਸ਼ਾਹੀ’ ਖਿਲਾਫ਼ ਲੜਨਾ ਹੋਵੇਗਾ, ਜੋ ਨਾ ਸਿਰਫ਼ ਆਗੂਆਂ ਨੂੰ ਜੇਲ੍ਹਾਂ ਵਿਚ ਸੁੱਟ ਰਹੀ ਹੈ ਬਲਕਿ ਨਾਗਰਿਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਸਿਸੋਦੀਆ ਨੇ ਦਾਅਵਾ ਕੀਤਾ ਕਿ ਜੇਲ੍ਹ ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲਣ ਦੀ ਫਿਕਰ ਨਹੀਂ ਸੀ ਬਲਕਿ ਉਨ੍ਹਾਂ ਨੂੰ ਇਹ ਦੇਖ ਕੇ ਦੁੱਖ ਹੋਇਆ ਕਿ ਕਾਰੋਬਾਰੀਆਂ ਨੂੰ ਝੂਠੇ ਕੇਸਾਂ ਵਿਚ ਜੇਲ੍ਹਾਂ ’ਚ ਡੱਕਿਆ ਗਿਆ ਕਿਉਂਕਿ ਉਨ੍ਹਾਂ ਭਾਜਪਾ ਨੂੰ ਪੈਸਾ ਦਾਨ ਨਹੀਂ ਕੀਤਾ। ਸਿਸੋਦੀਆ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇਸ਼ ਵਿਚ ਇਮਾਨਦਾਰੀ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ, ‘‘ਕੇਜਰੀਵਾਲ ਵੱਲੋਂ ਕੀਤੇ ਕੰਮਾਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਘੜੀਆਂ ਗਈਆਂ।’’ ਸਿਸੋਦੀਆ ਨੇ ਕਿਹਾ ਕਿ ਜੇ ਵਿਰੋਧ ਧਿਰਾਂ ਦੇ ਆਗੂ ਇਕਜੁੱਟ ਹੋ ਜਾਣ ਤਾਂ ਕੇਜਰੀਵਾਲ 24 ਘੰਟਿਆਂ ਵਿਚ ਜੇਲ੍ਹ ’ਚੋਂ ਬਾਹਰ ਆ ਜਾਣਗੇ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪਾਰਟੀ ਵਰਕਰਾਂ ਨੂੰ ਕਿਹਾ, ‘‘ਅਸੀਂ ਤਾਂ ਰੱਥ ਦੇ ਸਿਰਫ਼ ਘੋੜੇ ਹਾਂ ਪਰ ਸਾਡਾ ਅਸਲ ‘ਸਾਰਥੀ’ ਜੇਲ੍ਹ ਵਿਚ ਹੈ, ਉਹ ਜਲਦੀ ਹੀ ਬਾਹਰ ਆ ਜਾਣਗੇ।’’ ਸਿਸੋਦੀਆ ਨੇ ਕਿਹਾ ਕਿ ਉਹ ਸੱਤ ਤੋਂ 8 ਮਹੀਨਿਆਂ ਵਿਚ ਇਨਸਾਫ਼ ਮਿਲਣ ਦੀ ਉਡੀਕ ਲਾਈ ਬੈਠੇ ਸਨ, ਪਰ ਇਸ ਨੂੰ 17 ਮਹੀਨੇ ਲੱਗ ਗਏ। ਪਰ ਅਖੀਰ ਨੂੰ ਸੱਚਾਈ ਦੀ ਜਿੱਤ ਹੋਈ। ਸਿਸੋਦੀਆ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੇ ਅਸਿੱਧੇ ਹਵਾਲੇ ਨਾਲ ਕਿਹਾ ਕਿ ਉਸ ਨੇ ਇਕ ਭਾਜਪਾ ਆਗੂ ਦਾ ਵਿਰੋਧ ਕੀਤਾ ਤੇ ਲੋਕਾਂ ਨੇ ਦੇਖਿਆ ਕਿ ਉਸ ਨਾਲ ਓਲੰਪਿਕਸ ਵਿਚ ਕੀ ਹੋਇਆ। ਚੇਤੇ ਰਹੇ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਿਸੋਦੀਆ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸ ਵਿਚ ਜ਼ਮਾਨਤ ਦੇ ਦਿੱਤੀ ਸੀ। -ਪੀਟੀਆਈ

Advertisement

Advertisement