ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਤੇ ਅਧਿਆਪਕਾਂ ਦੇ ਮਸਲਿਆਂ ਲਈ ਜੈਨ ਨੂੰ ਮਿਲਿਆ ਵਫ਼ਦ

06:41 AM Aug 29, 2024 IST
ਵਧੀਕ ਸੌਲੀਸਿਟਰ ਜਨਰਲ ਨੂੰ ਮੰਗ ਪੱਤਰ ਦਿੰਦੇ ਹੋਏ ਅਧਿਆਪਕ ਆਗੂ।

ਚੰਡੀਗੜ੍ਹ: ਯੂਟੀ ਦੇ ਮੁਲਾਜ਼ਮਾਂ ਤੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੇ ਮਸਲਿਆਂ ਦੇ ਹੱਲ ਲਈ ਆਗੂ ਸਵਰਣ ਸਿੰਘ ਕੰਬੋਜ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਵਧੀਕ ਸੌਲੀਸਿਟਰ ਜਨਰਲ ਤੇ ਸਾਬਕਾ ਸੰਸਦ ਮੈਂਬਰ ਸਤਪਾਲ ਜੈਨ ਨੂੰ ਮਿਲੇ। ਸ੍ਰੀ ਕੰਬੋਜ ਨੇ ਦੱਸਿਆ ਕਿ ਯੂਟੀ ’ਚ ਕੇਂਦਰ ਦੇ ਨਿਯਮ ਲਾਗੂ ਹੋ ਗਏ ਹਨ ਪਰ ਅਧਿਆਪਕਾਂ ਦੀਆਂ ਕੈਜ਼ੂਅਲ ਛੁੱਟੀਆਂ ਘਟਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਪੰਜਾਬ ਤੇ ਹਰਿਆਣਾ ਤੋਂ ਡੈਪੂਟੇਸ਼ਨ ’ਤੇ ਆਏ ਮੁਲਾਜ਼ਮ ਕਈ ਕਈ ਸਾਲਾਂ ਤੋਂ ਇੱਥੇ ਟਿਕੇ ਹੋਏ ਹਨ ਜਿਸ ਕਾਰਨ ਚੰਡੀਗੜ੍ਹ ਦੇ ਅਧਿਆਪਕਾਂ ਦੇ ਹੱਕ ਮਾਰੇ ਜਾ ਰਹੇ ਹਨ। ਇਸ ਕਰ ਕੇ ਡੈਪੂਟੇਸ਼ਨ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਮੋਸ਼ਨ ਲਿਸਟ ਅਨੁਸਾਰ ਹੀ ਹੈੱਡਮਾਸਟਰਾਂ ਦੀ ਤਾਇਨਾਤੀ ਕੀਤੀ ਜਾਵੇ। ਸ੍ਰੀ ਜੈਨ ਨੇ ਅਧਿਆਪਕਾਂ ਦੇ ਮਸਲੇ ਤੇ ਹੋਰ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ। -ਟਨਸ

Advertisement

Advertisement