ਜੈਪੁਰ ਦੇ 50 ਤੋਂ ਵੱਧ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ
12:01 PM May 13, 2024 IST
Advertisement
ਜੈਪੁਰ, 13 ਮਈ
ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ 50 ਤੋਂ ਵੱਧ ਸਕੂਲਾਂ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਬੰਬ ਠੁੱਸ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਪੁਲੀਸ ਟੀਮਾਂ ਸਕੂਲਾਂ ਵਿੱਚ ਪਹੁੰਚ ਗਈਆਂ ਹਨ। ਜੈਪੁਰ ਦੇ ਪੁਲਹਸ ਕਮਿਸ਼ਨਰ ਬੀਜੂ ਜਾਰਜ ਜੋਸਫ ਨੇ ਕਿਹਾ, ‘ਚਾਰ-ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲੀਸ ਸਕੂਲਾਂ ਵਿੱਚ ਪਹੁੰਚ ਗਈ ਹੈ। ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਤੇ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਕੁੱਝ ਵੀ ਨਹੀਂ ਮਿਲਿਆ।
Advertisement
Advertisement