ਜੈਰਾਮ ਰਮੇਸ਼ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਭੇਜਿਆ: ਵਿਰੋਧੀ ਗਠਜੋੜ ਦੇ ਵੀਵੀਪੀਏਟੀ ’ਤੇ ਵਿਚਾਰ ਸੁਣਨ ਦੀ ਅਪੀਲ ਕੀਤੀ
12:30 PM Jan 02, 2024 IST
Advertisement
ਨਵੀਂ ਦਿੱਲੀ, 2 ਜਨਵਰੀ
ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੱਤਰ ਲਿਖ ਕੇ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ' (ਇੰਡੀਆ) ਦੇ ਨੇਤਾਵਾਂ ਦੀ ਟੀਮ ਨੂੰ ਉਨ੍ਹਾਂ ਅੱਗੇ ਵੀਵੀਪੀਏਟੀ ’ਤੇ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਵੇ। ਸ੍ਰੀ ਰਾਜੀਵ ਕੁਮਾਰ ਨੂੰ ਲਿਖੇ ਪੱਤਰ ਵਿੱਚ ਰਮੇਸ਼ ਨੇ ਕਿਹਾ ਕਿ 'ਇੰਡੀਆ' ਦੀਆਂ ਸੰਵਿਧਾਨਕ ਪਾਰਟੀਆਂ ਦੇ ਨੇਤਾਵਾਂ ਨੇ 'ਵੀਵੀਪੀਏਟੀ' ਦੀ ਵਰਤੋਂ 'ਤੇ ਚਰਚਾ ਕੀਤੀ ਤੇ ਫੈਸਲਾ ਕੀਤਾ ਹੈ ਇਸ ਬਾਰੇ ਆਪਣਾ ਨਜ਼ਰੀਆ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਸਾਹਮਣੇ ਰੱਖਿਆ ਜਾਵੇ। ਇਸ ਲਈ ਕਮਿਸ਼ਨ ਨੂੰ ਮੀਟਿੰਗ ਲਈ ਸਮਾਂ ਦੇਣ ਦੀ ਬੇਨਤੀ ਕੀਤੀ ਗਈ ਹੈ। ਸ੍ਰੀ ਰਮੇਸ਼ ਨੇ ਕਿਹਾ ਕਿ ਇੰਡੀਆ ਗਠਜੋੜ ਦੀ ਟੀਮ ਦੇ 3-4 ਮੈਂਬਰਾਂ ਨੂੰ ਇਸ ਮਾਮਲੇ ’ਤੇ ਗੱਲਬਾਤ ਕਰਨ ਲਈ ਮੀਟਿੰਗ ਦਾ ਸਮਾਂ ਦਿੱਤਾ ਜਾਵੇ।
Advertisement
Advertisement
Advertisement