ਕਠੂੁਆ ’ਚ ਮੁਕਾਬਲੇ ਦੌਰਾਨ ਜੈਸ਼ ਦਹਿਸ਼ਤਗਰਦ ਹਲਾਕ
07:30 AM Sep 30, 2024 IST
ਅਤਿਵਾਦੀਆਂ ਨਾਲ ਮੁਕਾਬਲੇ ’ਚ ਸ਼ਹੀਦ ਹੋਏ ਹੈੱਡ ਕਾਂਸਟੇਬਲ ਬਸ਼ੀਰ ਅਹਿਮਦ ਦੇ ਪਰਿਵਾਰਕ ਜੀਅ ਵਿਰਲਾਪ ਕਰਦੇ ਹੋਏ। -ਫੋਟੋ: ਪੀਟੀਆਈ
Advertisement
ਜੰਮੂ, 29 ਸਤੰਬਰ
ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਜਾਰੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਦਹਿਸ਼ਤਗਰਦ ਨੂੰ ਮਾਰ ਮੁਕਾਇਆ ਜਿਸ ਦੇ ਪਾਕਿਸਤਾਨ ਅਧਾਰਿਤ ਦਹਿਸ਼ਤੀ ਗੁੱਟ ਜੈਸ਼-ਏ ਮੁਹੰਮਦ ਨਾਲ ਜੁੜੇ ਹੋਣ ਦਾ ਸ਼ੱਕ ਹੈ। ਪੁਲੀਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਬਿਲਾਵਰ ਤਹਿਸੀਲ ਦੇ ਪਿੰਡ ਕੋਗ-ਮਾਂਡਲੀ ’ਚ ਮੁਕਾਬਲੇ ਵਾਲੀ ਥਾਂ ਤੋਂ ਅੱਜ ਦੁਪਹਿਰ ਵੇੇਲੇ ਇੱਕ ਅਣਪਛਾਤੇ ਦਹਿਸ਼ਤਗਰਦ ਦੀ ਲਾਸ਼ ਮਿਲੀ ਹੈ। ਜੋ ਪਾਕਿਸਤਾਨੀ ਜਾਪਦਾ ਹੈ। ਇਸ ਨਾਲ ਮੁਕਾਬਲੇ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਦੋ ਹੋ ਗਈ ਹੈ। ਪਿੰਡ ’ਚ ਤਲਾਸ਼ੀ ਮੁਹਿੰਮ ਅੱਜ ਦੂਜੇ ਦਿਨ ਵੀ ਜਾਰੀ ਰਹੀ। ਜੰਮੂ ਜ਼ੋਨ ਦੇ ਏਡੀਜੀਪੀ ਆਨੰਦ ਜੈਨ ਨੇ ਦੱਸਿਆ ਕਿ ਤਿੰਨ-ਚਾਰ ਵਿਦੇਸ਼ੀ ਦਹਿਸ਼ਤਗਰਦਾਂ ਦੀ ਮੌਜੂਦਗੀ ਦੀ ਸੂਹ ਮਿਲਣ ’ਤੇ ਸ਼ਨਿਚਰਵਰ ਨੂੰ ਪਿੰਡ ’ਚ ਤਲਾਸ਼ੀ ਮੁਹਿੰਮ ਵਿੱਢੀ ਗਈ। ਸੁਰੱਖਿਆ ਬਲਾਂ ਵੱਲੋਂ ਪਿੰਡਾਂ ’ਚ ਚਲਾਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਸ਼ਨਿਚਰਵਾਰ ਸ਼ਾਮ ਨੂੰ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ’ਚ ਪੁਲੀਸ ਦੇ ਹੈ ੱਡ ਕਾਂਸਟੇਬਲ ਬਸ਼ੀਰ ਅਹਿਮਦ ਸ਼ਹੀਦ ਹੋ ਗਿਆ ਸੀ ਤੇ ਦੋ ਅਧਿਕਾਰੀ ਜ਼ਖ਼ਮੀ ਹੋਏ ਸਨ। ਜ਼ਖਮੀ ਅਧਿਕਾਰੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਏਡੀਜੀਪੀ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ ਅਤੇ ਤਿੰਨ-ਚਾਰ ਵਿਦੇਸ਼ੀ ਦਹਿਸ਼ਤਗਰਦਾਂ ਨੂੰ ਖਤਮ ਕਰਨ ਲਈ ਅਪਰੇਸ਼ਨ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਹ ਮਿਲੀ ਸੀ। ਵਿਧਾਨ ਸਭਾ ਚੋਣਾਂ ਦੇ 1 ਅਕਤੂਬਰ ਨੂੰ ਤੀਜੇ ਪੜਾਅ ਤੋਂ ਪਹਿਲਾਂ ਅਤਿਵਾਦੀ ਗੁਟਾਂ ਵੱਲੋਂ ਰੁਕਾਵਟ ਪਾਉਣ ਸਬੰਧੀ ਸਵਾਲ ’ਤੇ ਪੁਲੀਸ ਅਧਿਕਾਰੀ ਨੇ ਕਿਹਾ ਕਿ ਦਹਿਸ਼ਤਗਰਦਾਂ ਖ਼ਿਲਾਫ਼ ਚੱਲ ਰਿਹਾ ਅਪਰੇਸ਼ਨ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਚੋਣਾਂ ਨਾਲ ਸਬੰਧਤ ਇਲਾਕਿਆਂ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਜੰਮੂ ਡਵੀਜ਼ਨ ਦੇ ਸੰਘਣ ਜੰਗਲ ਵਾਲੇ ਇਲਾਕਿਆਂ ’ਚ 4,000 ਤੋਂ ਵੱਧ ਜਵਾਨ ਤਾਇਨਾਤ ਹਨ।
-ਪੀਟੀਆਈ/ਆਈਏਐੱਨਐੈੱਸ

ਰਾਜੌਰੀ ਵਿੱਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ
ਜੰਮੂ: ਜੰਮੂੁ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਐਤਵਾਰ ਦੇਰ ਸ਼ਾਮ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸ਼ਾਮ ਰਾਜੌਰੀ ਜ਼ਿਲ੍ਹੇ ਦੇ ਥਾਣਾਮੰਡੀ ਇਲਾਕੇ ’ਚ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਹ ਮਿਲਣ ’ਤੇ ਸੁਰੱਖਿਆ ਬਲਾਂ ਵੱਲੋਂ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਮਗਰੋਂ ਉੱਥੇ ਮੁਕਾਬਲਾ ਸ਼ੁਰੂੁ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਾਲੀ ਥਾਂ ’ਤੇ ਦੋਵੇਂ ਪਾਸਿਓਂ ਗੋਲੀਬਾਰੀ ਹੋ ਰਹੀ ਹੈ। -ਪੀਟੀਆਈ
Advertisement
Advertisement