ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਵੱਲੀ ਗੱਲਬਾਤ ਲਈ ਦੁਬਈ ਪਹੁੰਚੇ ਜੈਸ਼ੰਕਰ

11:41 PM Jun 23, 2024 IST
ਅਬੂ ਧਾਬੀ ਵਿੱਚ ਬੈਪਸ ਮੰਦਰ ’ਚ ਪੁਜਾਰੀਆਂ ਨੂੰ ਮਿਲਦੇ ਹੋਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ। -ਫੋਟੋ: ਪੀਟੀਆਈ

ਅਬੂ ਧਾਬੀ, 23 ਜੂਨ

Advertisement

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਆਪਣੇ ਹਮਰੁਤਬਾ ਅਬਦੁੱਲਾ ਬਿਨ ਜ਼ਾਇਦ ਨਾਹਯਾਨ ਨਾਲ ਵਿਆਪਕ ਪੱਧਰ ਦੀ ਗੱਲਬਾਤ ਕਰਨ ਲਈ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਪਹੁੰਚ ਗਏ। ਜੈਸ਼ੰਕਰ ਨੇ ਅਲ ਨਾਹਯਾਨ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਅਬੂ ਧਾਬੀ ਵਿੱਚ ਸਥਿਤ ਬੋਚਾਸਨਵਾਸੀ ਅਕਸ਼ਰ ਪੁਰੂਸ਼ੋਤਮ ਸਵਾਮੀਨਾਰਾਇਣ (ਬੈਪਸ) ਹਿੰਦੂ ਮੰਦਰ ਵਿੱਚ ਮੱਥਾ ਟੇਕਿਆ। ਅਬੂ ਧਾਬੀ ਵਿੱਚ ਦੋਵੇਂ ਆਗੂਆਂ ਵੱਲੋਂ ਦੁਵੱਲੇ ਸਬੰਧਾਂ ਦੇ ਨਾਲ ਗਾਜ਼ਾ ਵਿੱਚ ਸਮੁੱਚੇ ਹਾਲਾਤ ਬਾਰੇ ਗੱਲਬਾਤ ਕੀਤੇ ਜਾਣ ਦੀ ਆਸ ਹੈ। ਇਸੇ ਸਾਲ 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੰਦਰ ਦਾ ਉਦਘਾਟਨ ਕੀਤਾ ਸੀ। ਮੰਦਰ ਵਿੱਚ ਮੱਥਾ ਟੇਕਣ ਤੋਂ ਤੁਰੰਤ ਬਾਅਦ ਜੈਸ਼ੰਕਰ ਨੇ ‘ਐਕਸ’ ਉੱਤੇ ਪੋਸਟ ਕੀਤਾ, ‘‘ਅਬੂ ਧਾਬੀ ਵਿੱਚ ਅੱਜ ਬੈਪਸ ਹਿੰਦੂ ਮੰਦਰ ’ਚ ਮੱਥਾ ਟੇਕ ਕੇ ਖ਼ੁਦ ਨੂੰ ਭਾਗਾਂ ਵਾਲਾ ਮਹਿਸੂਸ ਕਰ ਰਿਹਾ ਹਾਂ। ਇਹ ਭਾਰਤ-ਯੂਏਈ ਦੋਸਤੀ ਦਾ ਪ੍ਰਤੀਕ ਹੈ। ਇਹ ਵਿਸ਼ਵ ਨੂੰ ਇਕ ਹਾਂਦਰੂ ਸੁਨੇਹਾ ਦਿੰਦਾ ਹੈ ਅਤੇ ਦੋਵੇਂ ਦੇਸ਼ਾਂ ਵਿਚਾਲੇ ਇਕ ਸੱਚਾ ਸਭਿਆਚਾਰਕ ਪੁਲ ਹੈ।’’ ਇਸ ਦੌਰਾਨ ਉਨ੍ਹਾਂ ਮੰਦਰ ਦੇ ਪੁਜਾਰੀਆਂ ਨਾਲ ਗੱਲਬਾਤ ਵੀ ਕੀਤੀ। -ਪੀਟੀਆਈ

Advertisement
Advertisement