For the best experience, open
https://m.punjabitribuneonline.com
on your mobile browser.
Advertisement

ਜੈਸ਼ੰਕਰ ਵੱਲੋਂ ਯੂਏਈ ਨਾਲ ਬਹੁ-ਪੱਖੀ ਵਿਆਪਕ ਰਣਨੀਤਕ ਭਾਈਵਾਲੀ ਦੀ ਸਮੀਖਿਆ

07:47 AM Jun 25, 2024 IST
ਜੈਸ਼ੰਕਰ ਵੱਲੋਂ ਯੂਏਈ ਨਾਲ ਬਹੁ ਪੱਖੀ ਵਿਆਪਕ ਰਣਨੀਤਕ ਭਾਈਵਾਲੀ ਦੀ ਸਮੀਖਿਆ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਯੂਏਈ ਦੇ ਆਪਣੇ ਹਮਰੁਤਬਾ ਅਬਦੁੱਲ੍ਹਾ ਬਿਨ ਜ਼ਾਇਦ ਅਲ ਨਾਹਯਾਨ ਨੂੰ ਮਿਲਦੇ ਹੋਏ। -ਫੋਟੋ: ਏਐੱਨਆਈ
Advertisement

* ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਬੂਧਾਬੀ ਸਥਿਤ ਪ੍ਰਸਿੱਧ ਹਿੰਦੂ ਮੰਦਰ ਬੀਏਪੀਐੱਸ ਦੇ ਦਰਸ਼ਨ ਵੀ ਕੀਤੇ

Advertisement

ਦੁਬਈ, 24 ਜੂਨ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਆਪਣੇ ਹਮਰੁਤਬਾ ਅਬਦੁੱਲ੍ਹਾ ਬਿਨ ਜ਼ਾਇਦ ਅਲ ਨਾਹਯਾਨ ਨਾਲ ਦੋਵਾਂ ਦੇਸ਼ਾਂ ਦਰਮਿਆਨ ਬਹੁਪੱਖੀ ਵਿਆਪਕ ਰਣਨੀਤਕ ਭਾਈਵਾਲੀ ਦੀ ਸਮੀਖਿਆ ਕੀਤੀ ਅਤੇ ਸਹਿਯੋਗ ਵਧਾਉਣ ਲਈ ਅਜਿਹੇ ਨਵੇਂ ਖੇਤਰਾਂ ’ਤੇ ਚਰਚਾ ਕੀਤੀ ਜਿਨ੍ਹਾਂ ਵਿੱਚ ਹਾਲੇ ਸੰਭਾਵਨਾਵਾਂ ਨੂੰ ਖੋਜਿਆ ਨਹੀਂ ਗਿਆ। ਇੱਕ ਅਧਿਕਾਰਿਤ ਬਿਆਨ ਵਿੱਚ ਅੱਜ ਕਿਹਾ ਗਿਆ ਹੈ ਕਿ ਐਤਵਾਰ ਨੂੰ ਯੂਏਈ ਦੌਰੇ ’ਤੇ ਆਏ ਜੈਸ਼ੰਕਰ ਨੇ ਨਾਹਯਾਨ ਨਾਲ ਖੇਤਰੀ ਤੇ ਆਲਮੀ ਮੁੱਦਿਆਂ ’ਤੇ ਵੀ ਚਰਚਾ ਕੀਤੀ। ਉਨ੍ਹਾਂ ਆਬੂਧਾਬੀ ਵਿੱਚ ਪ੍ਰਸਿੱਧ ਬੀਏਪੀਐੱਸ ਹਿੰਦੂ ਮੰਦਰ ਦੇ ਦਰਸ਼ਨ ਕੀਤੇ ਅਤੇ ਅਲ ਨਾਹਯਾਨ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਦਸਵੇਂ ਕੌਮਾਂਤਰੀ ਯੋਗ ਦਿਵਸ ਵਿੱਚ ਹਿੱਸਾ ਲਿਆ। ਵਿਦੇਸ਼ ਮੰਤਰਾਲੇ ਨੇ ਨਵੀਂ ਦਿੱਲੀ ਵਿੱਚ ਅੱਜ ਕਿਹਾ ਕਿ ਦੋਵਾਂ ਵਿਦੇਸ਼ੀ ਮੰਤਰੀਆਂ ਨੇ ਬਹੁ-ਪੱਖੀ ਭਾਰਤ-ਯੂਏਈ ਵਿਆਪਕ ਰਣਨੀਤਕ ਭਾਈਵਾਲੀ ਦੀ ਸਮੀਖਿਆ ਕੀਤੀ। ਉਨ੍ਹਾਂ ਇੱਕ ਬਿਆਨ ਵਿੱਚ ਕਿਹਾ ਕਿ ਦੋਵਾਂ ਆਗੂਆਂ ਨੇ ਵਣਜ ਤੇ ਆਰਥਿਕ ਸਹਿਯੋਗ, ਫਿਨਟੈੱਕ, ਸਿੱਖਿਆ, ਸਭਿਆਚਾਰ ਅਤੇ ਲੋਕਾਂ ਦਰਮਿਆਨ ਆਪਸੀ ਸੰਪਰਕ ਸਮੇਤ ਦੁਵੱਲੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ’ਤੇ ਖੁਸ਼ੀ ਪ੍ਰਗਟ ਕੀਤੀ। ਮੰਤਰਾਲੇ ਨੇ ਕਿਹਾ ਕਿ ਦੋਵਾਂ ਮੰਤਰੀਆਂ ਨੇ ਸਹਿਯੋਗ ਵਧਾਉਣ ਲਈ ਅਜਿਹੇ ਨਵੇਂ ਖੇਤਰਾਂ ’ਤੇ ਚਰਚਾ ਕੀਤੀ ਜਿਨ੍ਹਾਂ ਵਿੱਚ ਹਾਲੇ ਤਕ ਸੰਭਾਵਨਾਵਾਂ ਤਲਾਸ਼ੀਆਂ ਨਹੀਂ ਗਈਆਂ। ਉਨ੍ਹਾਂ ਨੇ ਖੇਤਰੀ ਤੇ ਆਲਮੀ ਮੁੱਦਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ।
ਇਸ ਤੋਂ ਪਹਿਲਾਂ ਜੈਸ਼ੰਕਰ ਨੇ ਅਬੂਧਾਬੀ ਵਿੱਚ ਬੀਏਪੀਐੱਸ ਹਿੰਦੂ ਮੰਦਰ ਦਾ ਦੌਰਾ ਕੀਤਾ ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਫਰਵਰੀ ਨੂੰ ਕੀਤਾ ਸੀ। ਆਪਣੇ ਯੂਏਈ ਹਮਰੁਤਬਾ ਨਾਲ ਮੁਲਾਕਾਤ ਮਗਰੋਂ ਜੈਸ਼ੰਕਰ ਨੇ ‘ਐਕਸ’ ’ਤੇ ਲਿਖਿਆ, ‘‘ਆਬੂਧਾਬੀ ਵਿੱਚ ਅੱਜ ਯੂਏਈ ਦੇ ਵਿਦੇਸ਼ ਮੰਤਰੀ ਅਬਦੁੱਲ੍ਹਾ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ ਕਰ ਕੇ ਬਹੁਤ ਖੁਸ਼ੀ ਹੋਈ।’’ -ਪੀਟੀਆਈ

Advertisement
Author Image

joginder kumar

View all posts

Advertisement
Advertisement
×