ਜੈਸ਼ੰਕਰ ਨੇ ਇਜ਼ਰਾਈਲ ਦੇ ਵਿਦੇਸ਼ ਮੰਤਰੀ ਤੋਂ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਲਈ
06:06 AM Dec 19, 2024 IST
Advertisement
ਨਵੀਂ ਦਿੱਲੀ, 18 ਦਸੰਬਰ
ਗਾਜ਼ਾ ਵਿੱਚ ਇਜ਼ਰਾਈਲ ਅਤੇ ਹਮਾਸ ਵਿਚਾਲੇ ਸੰਭਾਵੀ ਜੰਗਬੰਦੀ ਸਮਝੌਤੇ ਦੇ ਸੰਕੇਤਾਂ ਵਿਚਾਲੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਅਨ ਸਾਰ ਨਾਲ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਧਿਰਾਂ ਵਿਚਾਲੇ ਗੱਲਬਾਤ ਵਿੱਚ ਕਈ ਮਹੀਨਿਆਂ ਦੇ ਜਮੂਦ ਤੋਂ ਬਾਅਦ ਪ੍ਰਸਤਾਵਿਤ ਜੰਗਬੰਦੀ ਅਤੇ ਬੰਧਕ ਰਿਹਾਈ ਸਮਝੌਤੇ ਲਈ ਪਿਛਲੇ ਕੁਝ ਦਿਨਾਂ ਵਿੱਚ ਕੂਟਨੀਤਕ ਗੱਲਬਾਤ ਨੇ ਰਫਤਾਰ ਫੜੀ ਹੈ। ਜਾਣਕਾਰੀ ਅਨੁਸਾਰ ਗਾਜ਼ਾ ਵਿੱਚ ਕਰੀਬ 95 ਬੰਧਕ ਹਮਾਸ ਦੇ ਕਬਜ਼ੇ ਵਿੱਚ ਹਨ।
ਜੈਸ਼ੰਕਰ ਨੇ ਐਕਸ ’ਤੇ ਕਿਹਾ, ‘ਅੱਜ ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਅਨ ਸਾਰ ਨਾਲ ਗੱਲਬਾਤ ਕਰਕੇ ਖ਼ੁਸ਼ੀ ਹੋਈ। ਖੇਤਰ ਵਿੱਚ ਚੱਲ ਰਹੇ ਘਟਨਾਕ੍ਰਮਾਂ ’ਤੇ ਉਨ੍ਹਾਂ ਤੋਂ ਜਾਣਕਾਰੀ ਲਈ। ਸਾਡੇ ਦੁਵੱਲੇ ਸਬੰਧਾਂ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ।’ ਉਨ੍ਹਾਂ ਕਿਹਾ, ‘ਮੈਂ ਵਿਅਕਤੀਗਤ ਤੌਰ ’ਤੇ ਮਿਲਣ ਲਈ ਉਤਸ਼ਾਹਿਤ ਹਾਂ।’ -ਪੀਟੀਆਈ
Advertisement
Advertisement
Advertisement