ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਦੇ ਹਲਫ਼ਦਾਰੀ ਸਮਾਗਮ ’ਚ ਸ਼ਾਮਲ ਹੋਣਗੇ ਜੈਸ਼ੰਕਰ
11:02 AM Jan 12, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 12 ਜਨਵਰੀ
ਵਿਦੇਸ਼ ਮੰਤਰੀ ਐੱਸ.ਜੈਸ਼ੰਕਰ 20 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿਚ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਦੇ ਹਲਫ਼ਦਾਰੀ ਸਮਾਗਮ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਇਹ ਐਲਾਨ ਕਰਦਿਆਂ ਕਿਹਾ ਕਿ ‘ਟਰੰਪ-ਵਾਂਸ (ਜੇਡੀ ਵਾਂਸ) ਉਦਘਾਟਨੀ ਕਮੇਟੀ ਦੇ ਸੱਦੇ ਉੱਤੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਦੇ ਅਮਰੀਕਾ ਦੇ 47 ਰਾਸ਼ਟਰਪਤੀ ਵਜੋਂ ਹਲਫ਼ਦਾਰੀ ਸਮਾਗਮ ਵਿਚ ਭਾਰਤ ਸਰਕਾਰ ਦੇ ਨੁਮਾਇੰਦੇ ਵਜੋਂ ਸ਼ਿਰਕਤ ਕਰਨਗੇ।’ ਆਪਣੀ ਇਸ ਫੇਰੀ ਦੌਰਾਨ ਜੈਸ਼ੰਕਰ ਟਰੰਪ ਪ੍ਰਸ਼ਾਸਨ ਦੇ ਹੋਰਨਾਂ ਨੁਮਾਇੰਦਿਆਂ ਤੋਂ ਇਲਾਵਾ ਹਲਫ਼ਦਾਰੀ ਸਮਾਗਮ ’ਚ ਸ਼ਾਮਲ ਹੋਣ ਵਾਲੇ ਹੋਰਨਾਂ ਮੁਲਕਾਂ ਦੇ ਪ੍ਰਤੀਨਿਧਾਂ ਨੂੰ ਵੀ ਮਿਲਣਗੇ।
Advertisement
Advertisement